ਸੁਖਜਿੰਦਰ ਸਿੰਘ ਪੰਜਗਰਾਈਂ
- ਬਹਿਬਲ ਕਲਾਂ ਦੇ ਗੁਰਦੁਆਰਾ ਟਿੱਬੀ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਸਹਿਜ ਪਾਠ ਦੇ ਭੋਗ ਉਪਰੰਤ ਹੋਵੇਗਾ ਸ਼ਰਧਾਂਜਲੀ ਸਮਾਗਮ
ਪੰਜਗਰਾਈਂ ਕਲਾਂ, 22 ਜਨਵਰੀ 2020 - ਬਹਿਬਲ ਕਲਾਂ ਗੋਲੀ ਕਾਂਡ ਦੇ ਮੁੱਖ ਗਵਾਹ ਸਾਬਕਾ ਸਰਪੰਚ ਭਾਈ ਸੁਰਜੀਤ ਸਿੰਘ ਪੁੱਤਰ ਹਰਨਾਮ ਸਿੰਘ ਵਾਸੀ ਬਹਿਬਲ ਕਲਾਂ ਦੀ ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਹੋ ਗਈ ਸੀ, ਉਹਨਾਂ ਦੀ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸਹਿਜ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਭਲਕੇ 24 ਜਨਵਰੀ ਦਿਨ ਸ਼ੁੱਕਰਵਾਰ ਨੂੰ ਗੁਰਦੁਆਰਾ ਟਿੱਬੀ ਸਾਹਿਬ ਪਾਤਸ਼ਾਹੀ ਦਸਵੀਂ ਬਹਿਬਲ ਕਲਾਂ (ਫਰੀਦਕੋਟ) ਵਿਖੇ ਦੁਪਹਿਰ ਦੇ ਲਗਭਗ 1 ਵਜੇ ਹੋਵੇਗੀ। ਇਸ ਮੌਕੇ ਤੇ ਵੱਡੀ ਗਿਣਤੀ ਵਿੱਚ ਪਹੁੰਚੀਆਂ ਹੋਈਆਂ ਸੰਗਤਾਂ ਸਵ: ਭਾਈ ਸੁਰਜੀਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨਗੀਆਂ। ਇਹ ਸਾਰੀ ਜਾਣਕਾਰੀ ਭਾਈ ਗੁਰਭਿੰਦਰ ਸਿੰਘ ਬਰਗਾੜੀ ਨੇ ਦਿੱਤੀ।