ਗੁਰਨਾਮ ਸਿੱਧੂ
- ਮੰਗਾਂ ਨਾ ਮੰਨੀਆਂ ਤਾਂ ਜਲਦ ਕੀਤਾ ਜਾਵੇਗਾ ਸੰਘਰਸ਼ ਤੇਜ਼
ਫਿਰੋਜ਼ਪੁਰ, 23 ਜਨਵਰੀ 2020 - ਮਲਟੀਪਰਪਜ਼ ਹੈੱਲਥ ਇੰਪਲਾਈਜ਼ ਯੂਨੀਅਨ ਪੰਜਾਬ ਦੇ ਉਲੀਕੇ ਪ੍ਰੋਗਰਾਮ ਤਹਿਤ 23 ਜਨਵਰੀ ਨੂੰ ਪੰਜਾਬ ਦੇ ਸਮੂਹ ਸਿਵਲ ਸਰਜਨਾਂ ਰਾਹੀਂ ਮੰਗ ਪੱਤਰ ਸਿਹਤ ਮੰਤਰੀ ਪੰਜਾਬ ਨੂੰ ਦਿੱਤੇ ਜਾ ਰਹੇ ਹਨ। ਜਿਸ ਦੀ ਕੜੀ ਤਹਿਤ ਅੱਜ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਸਤਪਾਲ ਸਿੰਘ ਦੀ ਅਗਵਾਈ ਵਿਚ ਸਿਵਲ ਸਰਜਨ ਫਿਰੋਜ਼ਪੁਰ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਸਤਪਾਲ ਸਿੰਘ ਤੇ ਅਮਰਜੀਤ ਕੌਰ ਨੇ ਦੱਸਿਆ ਕਿ ਮਲਟੀਪਰਪਜ਼ ਕਾਮਿਆਂ ਦੀਆਂ ਜਾਇਜ਼ ਮੰਗਾਂ ਜਿਵੇਂ ਕਿ ਨਵ ਨਿਯੁਕਤ ਮਲਟੀਪਰਪਜ਼ ਹੈੱਲਥ ਵਰਕਰ ਮੇਲ ਦਾ ਪ੍ਰੋਬੇਸ਼ਨ ਪੀਰੀਅਡ ਦੋ ਸਾਲ ਦਾ ਕੀਤਾ ਜਾਵੇ, ਸਿਹਤ ਵਿਭਾਗ ਵਿਚ ਕੰਮ ਕਰਦੇ ਮਲਟੀਪਰਪਜ਼ ਕਾਮਿਆਂ ਮੇਲ ਅਤੇ ਫੀਮੇਲ ਨੂੰ ਬਿਨਾ ਸ਼ਰਤ ਪੱਕਿਆ ਕੀਤਾ ਜਾਵੇ, ਮਲਟੀਪਰਪਜ਼ ਕੇਡਰ ਦਾ ਨਾਮ ਬਦਲਣ ਸਬੰਧੀ, ਮਲਟੀਪਰਪਜ਼ ਹੈੱਲਥ ਵਰਕਰ ਮੇਲ ਅਤੇ ਫੀਮੇਲ ਦੀਆਂ ਖਾਲੀ ਪਈਆਂ ਆਸਾਮੀਆਂ ਰੈਗੂਲਰ ਤੌਰ 'ਤੇ ਭਰੀਆਂ ਜਾਣ, ਮਲਟੀਪਰਪਜ਼ ਹੈੱਲਥ ਵਰਕਰ ਮੇਲ ਅਤੇ ਫੀਮੇਲ ਦੀਆਂ ਸੀਨੀਆਰਤਾ ਸੂਚੀਆਂ ਸੋਧ ਕੇ ਜਾਰੀ ਕੀਤੀਆਂ ਜਾਣ, ਜਨਮ ਅਤੇ ਮੌਤ ਰਜਿਸਟਰੇਸ਼ਨ ਵਿਚ ਮਲਟੀਪਰਪਜ਼ ਹੈੱਨਥ ਵਰਕਰ ਮੇਲ ਨੂੰ ਵੀ ਬਰਾਬਰ ਦਾ ਭਾਗੀਦਾਰ ਬਣਾਇਆ ਜਾਵੇ, 2007 ਵਿਚ ਭਰਤੀ ਹੋਏ ਮਲਟੀਪਰਪਜ਼ ਹੈੱਲਥ ਵਰਕਰਾਂ ਜਿਨ੍ਹਾਂ 'ਤੇ ਪੁਰਾਣੀ ਪੈਨਸ਼ਨ ਲਾਗੂ ਹੋ ਚੁੱਕੀ ਹੈ, ਉਨ੍ਹਾਂ ਦਾ ਬਕਾਇਆ ਸੀਪੀਐੱਫ ਵਿਚੋਂ ਕਢਵਾਇਆ ਜਾਵੇ, ਬੀਈਈ ਦੀ ਭਰਤੀ ਵਿਚ ਯੋਗਤਾ ਪੂਰੀ ਕਰਦੇ ਅਤੇ ਘੱਟੋ ਘੱਟ 5 ਸਾਲ ਦਾ ਤਜਰਬਾ ਰੱਖਦੇ ਮਲਟੀਪਰਪਜ਼ ਕਾਮਿਆਂ ਦਾ 50 ਪ੍ਰਤੀਸ਼ਤ ਰਾਖਵਾ ਕੋਟਾ ਰੱਖਿਆ ਜਾਵੇ ਆਦਿ ਮੰਗਾਂ ਤੇ ਗੱਲਬਾਤ ਲਈ ਸਿਹਤ ਮੰਤਰੀ ਪੰਜਾਬ ਪਾਸੋਂ ਸਮੇਂ ਦੀ ਮੰਗ ਕੀਤੀ ਗਈ ਸੀ ਤਾਂ ਜੋ ਇਨ੍ਹਾਂ ਮੰਗਾਂ ਦਾ ਹੱਲ ਕੀਤਾ ਜਾ ਸਕੇ।
ਇਸੇ ਤਹਿਤ ਅੱਜ ਪੂਰੇ ਪੰਜਾਬ ਵਿਚੋਂ ਮੰਗ ਪੱਤਰ ਸਿਹਤ ਮੰਤਰੀ ਪੰਜਾਬ ਨੂੰ ਭੇਜੇ ਗਏ ਹਨ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਜਥੇਬੰਦੀ ਨੂੰ ਸਮਾਂ ਦੇ ਕੇ ਮੰਗਾਂ ਦਾ ਨਿਪਟਾਰਾ ਨਾ ਕੀਤਾ ਗਿਆ ਤਾਂ ਜਥੇਬੰਦੀ ਆਪਣੀ ਮੀਟਿੰਗ ਕਰਕੇ ਸੰਘਰਸ਼ ਦਾ ਪ੍ਰੋਗਰਾਮ ਉਲੀਕੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਮਨ ਅੱਤਰੀ, ਪ੍ਰੀਤਮ ਸਿੰਘ, ਅਮਰਜੀਤ ਸਿੰਘ, ਇੰਦਜੀਤ ਥਿੰਦ, ਮਨਿੰਦਰ ਸਿੰਘ, ਮਹਿੰਦਰ ਪਾਲ, ਗੁਰਪ੍ਰੀਤ ਸਿੰਘ, ਰਮੇਸ਼ ਕੁਮਾਰ, ਨਿਹਾਲ ਸਿੰਘ, ਵਿਸ਼ਾਲ ਸ਼ਰਮਾ, ਗੁਰਸੰਤ ਸਿੰਘ, ਹਰੀਸ਼ ਕੁਮਾਰ, ਹਰਜਿੰਦਰ ਸਿੰਘ, ਗੁਰਮੀਤ ਸਿੰਘ, ਦਲਜੀਤ ਸਿੰਘ, ਕਸ਼ਮੀਰ ਸਿੰਘ, ਜੱਜਬੀਰ ਸਿੰਘ, ਗੁਰਸੇਵਕ ਸਿੰਘ, ਸੁਖਵਿੰਦਰ ਸਿੰਘ, ਅਮਰਜੀਤ ਕੌਰ, ਦਲਜੀਤ ਕੌਰ, ਸ਼ਵਿੰਦਰ ਕੌਰ, ਮਾਲਾ ਰਾਣੀ, ਬੇਅੰਤ ਕੌਰ, ਰਣਜੀਤ ਕੌਰ, ਸਰੋਜ ਰਾਣੀ, ਸੋਨੂੰ, ਮੰਗਲ, ਪਰਮਜੀਤ ਸਿੰਘ, ਸਵਰਨ ਸਿੰਘ, ਰਾਜਿੰਦਰ ਸਿੰਘ, ਪਰਮਜੀਤ ਕੌਰ ਅਆਦਿ ਆਗੂਆਂ ਨੇ ਦੱਸਿਆ ਕਿ ਉਪਰੋਕਤ ਮੰਗਾਂ ਦਾ ਨਿਪਟਾਰਾ ਜਲਦੀ ਤੋਂ ਜਲਦੀ ਨਾ ਕੀਤਾ ਗਿਆ ਤਾਂ ਮਲਟੀਪਰਪਜ਼ ਹੈੱਲਥ ਇੰਪਲਾਈਜ਼ ਯੂਨੀਅਨ ਪੰਜਾਬ ਵੱਲੋਂ ਜੋ ਵੀ ਪ੍ਰੋਗਰਾਮ ਉਲੀਕਿਆ ਜਾਵੇਗਾ ਉਸ ਵਿਚ ਜ਼ਿਲ੍ਹਾ ਫਿਰੋਜ਼ਪੁਰ ਦੇ ਸਮੂਹ ਮਲਟੀਪਰਪਜ਼ ਕਾਮੇ ਵੱਧ ਚੜ੍ਹ ਕੇ ਯੋਗਦਾਨ ਪਾਉਣਗੇ।