ਜਗਦੀਸ਼ ਥਿੰਦ
ਫ਼ਾਜ਼ਿਲਕਾ, 23 ਜਨਵਰੀ
ਸ਼੍ਰੀ ਤਰਸੇਮ ਮੰਗਲਾ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਦੇ ਦਿਸ਼ਾਂ ਨਿਰਦੇਸ਼ਾਂ ਹੇਠ ਅਤੇ ਸ਼ੀ ਰਾਜ ਪਾਲ ਰਾਵਲ, ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਦੀ ਅਗਵਾਈ ਹੇਠ ਸਵਿਧਾਨ ਦਿਵਸ ਮੁਹਿੰਮ 2019-2020 ਚਲਾਈ ਜਾ ਰਹੀ ਹੈ ਜਿਸ ਦਾ ਮੁੱਖ ਮੰਤਵ ਸਕੂਲ ਦੇ ਵਿਦਿਆਰਥੀਆਂ ਨੂੰ ਸੰਵਿਧਾਨ ਅਤੇ ਮੂਲ ਕਰਤਵ ਬਾਰੇ ਜਾਣਕਾਰੀ ਦੇਣਾ ਹੈ।
ਇਸ ਮੁਹਿੰਮ ਦੇ ਤਹਿਤ ਫਾਜ਼ਿਲਕਾ ਜਿਲ੍ਹੇ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲਾਂ ਵਿਚ ਸਥਾਪਿਤ ਲੀਗਲ ਲਿਟਰੇਸੀ ਕੱਲਬਾਂ ਵਿਚ ਕੁਇਜ਼ ਮੁਕਾਬਲੇ ਕਰਵਾਏ ਜਾ ਰਹੇ ਹਨ।
ਸ਼ੀ ਰਾਜ ਪਾਲ ਰਾਵਲ, ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਨੇ ਦੱਸਿਆ ਕਿ ਅੱਜ ਦੂਜੇ ਕਲਸਟਰ ਵਿਚਕਾਰ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਟਾਹਲੀ ਵਾਲਾ ਬੋਦਲਾ ਵਿਖੇ ਕੁਇਜ਼ ਮੁਕਾਬਲਾ ਕਰਾਇਆ ਗਿਆ ਜਿਸ ਵਿਚ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਟਾਹਲੀ ਵਾਲਾ ਬੋਦਲਾ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਨੁਕੇਰੀਆਂ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਅਰਨੀਵਾਲਾ ਸ਼ੇਖ ਸੁਭਾਨ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਜੰਡਵਾਲਾ ਭੀਮੇਸ਼ਾਹ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਡੱਬ ਵਾਲਾ ਕਲਾਂ ਸ਼ਾਮਿਲ ਸਨ। ਉਨ੍ਹਾਂ ਦੱਸਿਆ ਕਿ ਇਸ ਮੁਕਾਬਲੇ ਵਿਚ 6 ਰਾਊਂਡ ਕਰਵਾਏ ਗਏ ਜਿਸ ਵਿਚ ਭਾਰਤ ਦੇ ਸੰਵਿਧਾਨ ਦੇ ਸੰਬੰਧਤ ਸਵਾਲ ਪੁੱਛੇ ਗਏ। ਇਸ ਮੁਕਾਬਲੇ ਵਿਚ ਸਕੂਲ ਦੇ ਬੱਚਿਆਂ ਨੇ ਵੱਧ-ਚੱੜ੍ਹ ਕੇ ਭਾਗ ਲਿਆ ਅਤੇ ਪਹਿਲਾ ਸਥਾਨ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਟਾਹਲੀ ਵਾਲਾ ਬੋਦਲਾ, ਦੂਜਾ ਸਥਾਨ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਜੰਡਵਾਲਾ ਭੀਮੇਸ਼ਾਹ ਅਤੇ ਤੀਜਾ ਸਥਾਨ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਅਰਨੀਵਾਲਾ ਸ਼ੇਖ ਸੁਭਾਨ ਨੇ ਹਸਿਲ ਕੀਤਾ।
ਇਸ ਤੋਂ ਬਾਅਦ ਜੇਤੂ ਟੀਮ ਨੂੰ ਟਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਭਾਗ ਲੈਣ ਵਾਲੇ ਬੱਚਿਆਂ ਨੂੰ ਪ੍ਰਸ਼ੰਸਾ ਪ੍ਰਮਾਣ ਪੱਤਰ ਦਿੱਤੇ ਗਏ। ੳਹਨਾਂ ਇਸ ਮੌਕੇ ਸਕੂਲੀ ਬੱਚਿਆਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਈ ਵੀ ਵਿਅਕਤੀ ਜੋ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦਾ ਹੋਵੇ, ਔਰਤ, ਹਿਰਾਸਤ ਵਿੱਚ ਵਿਅਕਤੀ, ਬੇਗਾਰ ਦਾ ਮਾਰਿਆ ਹੋਇਆ ਵਿਅਕਤੀ ਅਤੇ ਜਿਸ ਵਿਅਕਤੀ ਦੀ ਸਲਾਨਾ ਆਮਦਨ 3,00,000/- ਰੁਪਏ ਤੋਂ ਘੱਟ ਹੋਵੇ ਉਸ ਨੂੰ ਮੁਫ਼ਤ ਕਾਨੂੰਨੀ ਸੇਵਾ ਪ੍ਰਦਾਨ ਕੀਤੀ ਜਾਂਦੀ ਹੈ। ਮੁਫ਼ਤ ਕਾਨੂੰਨੀ ਸੇਵਾ ਵਿੱਚ ਵਕੀਲਾਂ ਦੀਆਂ ਸੇਵਾਵਾਂ, ਕੋਰਟ ਫੀਸ, ਗਵਾਹਾਂ ਦੇ ਖਰਚੇ ਆਦਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਦਾ ਕੀਤੇ ਜਾਂਦੇ ਹਨ। ਉਹਨਾਂ ਨੇ ਲੋੋਕ ਅਦਾਲਤਾ, ਸਥਾਈ ਲੋਕ ਅਦਾਲਤ, ਪੀੜਤ ਮੁਆਵਜਾ, ਮੈਡੀਏਸ਼ਨ ਸੈਂਟਰ ਅਤੇ ਨਾਲਸਾ ਦੀਆਂ ਸਕੀਮਾਂ ਬਾਰੇ ਵਿਸਤਾਰ ਨਾਲ ਦੱਸਿਆ।
ਇਸ ਦੇ ਨਾਲ ਸ਼੍ਰੀ ਦਵਿੰਦਰ ਸਿੰਘ ਲੀਗਲ ਐਡਵਾਈਜ਼ਰ ਟੂ ਡੀ. ਈ. ਓ. ਵੀ ਸ਼ਾਮਿਲ ਰਹੇ। ਇਸ ਤੋਂ ਬਾਅਦ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਟਾਹਲੀ ਵਾਲਾ ਬੋਦਲਾ ਦੇ ਪਿ੍ਰੰਸੀਪਲ ਸ਼੍ਰੀ ਅਤੁਲ ਕੁਮਾਰ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ। ਇਸ ਪ੍ਰੋਗਰਾਮ ਦੋਰਾਨ ਸਟੇਜ਼ ਨੋਫਲ ਆਫਿਸਰ ਸ਼੍ਰੀ ਵਿਕਾਸ ਫਾਗਾ ਦੀ ਨੇ ਸੰਭਾਲੀ।
ਇਸ ਮੋਕੇ ਵਿਸ਼ੇਸ਼ ਤੋਰ ਤੇ ਪੱਜੇ ਜੁਡੀਸ਼ੀਅਲ ਆਫਿਸਰ ਕੁਨਾਲ ਲਾਂਭਾ, ਲਖਵੀਰ ਸਿੰਘ ਅਤੇ ਪ੍ਰਭਜੋਤ ਸਿੰਘ ਭੱਟੀ ਵੀ ਸ਼ਾਮਿਲ ਰਹੇੇ ਅਤੇ ਸਕੂਲ ਵਿਖੇ ਜੁਡੀਸ਼ੀਅਲ ਆਫਿਸਰਾਂ ਦੁਆਰਾ ਪੌਧਾਰੋਪਣ ਵੀ ਕੀਤਾ ਗਿਆ।