ਨਵੀਂ ਦਿੱਲੀ, 25 ਜਨਵਰੀ 2020 - ਨਵੀਂ ਦਿੱਲੀ 'ਚ ਵਿਧਾਨ ਸਭਾ ਦੀਆਂ ਚੋਣਾਂ ਸਿਰ 'ਤੇ ਹਨ ਉਸ ਤੋਂ ਪਹਿਲਾਂ ਹੀ ਬੀਜੇਪੀ ਦੀ ਪਾਟਰੀ ਨੂੰ ਇੱਕ ਵੱਡਾ ਝਟਕਾ ਲੱਗਿਆ ਹੈ। ਸਾਬਕਾ ਬੀਜੇਪੀ ਵਿਧਾਇਕ ਹਰਸ਼ਰਨ ਸਿੰਘ ਬੱਲੀ ਅੱਜ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ ਹਨ ਅਤੇ ਕੇਜਰੀਵਾਲ ਨੇ ਦਿੱਲੀ ਦੇ ਸੀਨੀਅਰ ਲੀਡਰ ਹਰਸ਼ਰਨ ਸਿੰਘ ਬੱਲੀ ਦਾ ਆਮ ਆਦਮੀ ਪਾਰਟੀ 'ਚ ਨਿੱਘਾ ਸਵਾਗਤ ਕੀਤਾ।
ਤੁਹਾਨੂੰ ਦੱਸ ਦੇਈਏ ਕਿ ਹਰਸ਼ਰਨ ਸਿੰਘ ਬੱਲੀ ਬੇਜੇਪੀ ਪਾਰਟੀ ਦੇ ਇੱਕ ਸੀਨੀਅਰ ਲੀਡਰ ਸਨ ਅਤੇ ਉਹ ਬੀਜੇਪੀ ਵੱਲੋਂ ਦਿੱਲੀ 'ਚ ਹਰੀਨਗਰ ਤੋਂ ਚੋਣ ਲੜਦੇ ਹੋਏ ਚਾਰ ਵਾਰ ਵਿਧਾਇਕ ਰਹਿ ਚੁੱਕੇ ਹਨ।