ਜਗਦੀਸ਼ ਥਿੰਦ
ਫਾਜ਼ਿਲਕਾ, 17 ਫਰਵਰੀ :
ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਕਿਹਾ ਕਿ ‘ਸੇਫ ਸਕੂਲ ਵਾਹਨ ਸਕੀਮ’ ਨੂੰ ਜ਼ਿਲ੍ਹੇ ਵਿੱਚ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ ਅਤੇ ਜੇਕਰ ਕੋਈ ਸਕੂਲੀ ਵਾਹਨ ਨਿਯਮਾਂ ਦੀ ਉਲੰਘਣਾ ਕਰਦਾ ਸਾਹਮਣੇ ਆਇਆ, ਤਾਂ ਉਸ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਹੋਵੇਗਾ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਪੂਰੀ ਤਰ੍ਹਾਂ ਨਾਲ ਜਾਂਚ ਕਰਨ ਉਪਰੰਤ ਹੀ ਆਪਣੇ ਬੱਚਿਆਂ ਨੂੰ ਸਕੂਲੀ ਵਾਹਨਾ ’ਤੇ ਭੇਜਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ‘ਸੇਫ ਸਕੂਲ ਵਾਹਨ ਸਕੀਮ’ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਅੱਜ ਵੱਡੇ ਪੱਧਰ ’ਤੇ ਚੈਕਿੰਗ ਮੁਹਿੰਮ ਵਿੱਢੀ ਗਈ, ਜਿਸ ਵਿੱਚ ਨਿਯਮਾਂ ਦੀ ਉਲੰਘਣਾ ਕਰਨ ’ਤੇ 32 ਵਾਹਨਾਂ ਦੇ ਚਲਾਨ ਕੱਟੇ ਗਏ ਜਿੰਨ੍ਹਾਂ ਵਿਚੋਂ 24 ਸਕੂਲੀ ਵਾਹਨ, 7 ਮੋਟਰ ਸਾਈਕਲ ਚਲਾਨ ਅੰਡਰ ਏਜ਼ ਅਤੇ 1 ਵਹੀਕਲ ਨੰੂ ਇੰਪਾਊਡਿਡ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮਜ਼, ਰਿਜਨਲ ਟਰਾਂਸਪੋਰਟ ਅਥਾਰਟੀ, ਟਰੈਫ਼ਿਕ ਪੁਲਿਸ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ‘ਸੇਫ ਸਕੂਲ ਵਾਹਨ ਸਕੀਮ’ ਤਹਿਤ ਸਮੇਂ-ਸਮੇਂ ’ਤੇ ਸਕੂਲੀ ਵਾਹਨਾ ਦੀ ਚੈਕਿੰਗ ਯਕੀਨੀ ਬਣਾਈ ਜਾਵੇ।
ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਅੱਗ ਬੁਝਾਊ ਯੰਤਰ, ਫਸਟ ਏਡ ਬਾਕਸ, ਸਪੀਡ ਗਵਰਨਰ, ਐਮਰਜੈਂਸੀ ਖਿੜਕੀਆਂ, ਸਕੂਲ ਬੈਗ ਰੱਖਣ ਲਈ ਸਹੀ ਪ੍ਰਬੰਧ, ਪਰਮਿਟ, ਬੱਚਿਆਂ ਦੇ ਬੈਠਣ ਲਈ ਸਹੀ ਸੀਟਾਂ ਦਾ ਪ੍ਰਬੰਧ ਆਦਿ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ। ਉਨ੍ਹਾਂ ਸਕੂਲ ਪ੍ਰਬੰਧਕਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ‘ਸੇਫ ਸਕੂਲ ਵਾਹਨ ਸਕੀਮ’ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਬੱਸਾਂ ’ਤੇ ਸਕੂਲ ਦਾ ਨਾਮ ਅਤੇ ਫੋਨ ਨੰਬਰ ਪਿ੍ਰੰਟ ਹੋਣਾ ਬਹੁਤ ਜ਼ਰੂਰੀ ਹੈ। ਇਸ ਤੋਂ ਇਲਾਵਾ ਯੋਗ ਵਿਅਕਤੀ ਨੂੰ ਹੀ ਡਰਾਈਵਰ ਰੱਖਿਆ ਜਾਵੇ ਅਤੇ ਡਰਾਈਵਰ ਸਮੇਤ ਕੰਡਕਟਰ ਅਤੇ ਅਟੈਂਡੈਂਟ ਯੂਨੀਫਾਰਮ ਵਿੱਚ ਹੋਣੇ ਚਾਹੀਦੇ ਹਨ। ਉਨ੍ਹਾਂ ਸਕੂਲ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਸਕੂਲੀ ਬੱਸਾਂ 15 ਸਾਲ ਤੋਂ ਜ਼ਿਆਦਾ ਪੁਰਾਣੀਆਂ ਨਹੀਂ ਹੋਣੀਆਂ ਚਾਹੀਦੀਆਂ