ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ।
ਜਗਦੀਸ਼ ਥਿੰਦ
ਫਾਜ਼ਿਲਕਾ, 18 ਫਰਵਰੀ:
ਡਿਪਟੀ ਕਮਿਸ਼ਨਰ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਅੱਜ ਸਥਾਨਕ ਜ਼ਿਲ•ਾ ਪ੍ਰਬੰਧਕੀ ਕੰਪਲੈਕਸ਼ ਦੇ ਮੀਟਿੰਗ ਹਾਲ ਵਿਖੇ ਜ਼ਿਲ•ਾ ਪੱਧਰੀ ਵਿਕਾਸ ਕਮੇਟੀ ਦੀ ਮਹੀਨਾਵਾਰ ਮੀਟਿੰਗ ਹੋਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰ. ਸੰਧੂ ਨੇ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਜ਼ਿਲ•ਾ ਪੱਧਰ ਤੇ ਮੁਕੰਮਲ ਹੋ ਗਏ ਵਿਕਾਸ ਕਾਰਜ਼ਾਂ ਦੇ ਵਰਤੋਂ ਸਰਟੀਫਿਕੇਟ ਸਮੇਂ ਨਾਲ ਭੇਜਣ ਦੀ ਹਦਾਇਤ ਕੀਤੀ। ਉਨ•ਾਂ ਸਮੂਹ ਬਲਾਕ ਵਿਕਾਸ ਪੰਚਾਇਤ ਅਫਸਰਾਂ ਨੂੰ ਪਿੰਡ ਪੱਧਰ ਤੇ ਚਲ ਰਹੇ ਕੰਮਾਂ ਦਾ ਆਪਣੇ ਪੱਧਰ ਤੇ ਜਾਇਜ਼ਾ ਲੈਣ ਤੋਂ ਬਾਅਦ ਇਕ ਹਫ਼ਤੇ ਅੰਦਰ ਰਿਪਰੋਟ ਭੇਜਣ ਦੀ ਹਦਾਇਤ ਕੀਤੀ ਅਤੇ ਵਿਕਾਸ ਕੰਮਾਂ ਅੰਦਰ ਤੇਜ਼ੀ ਲਿਆਉਣ ਦੇ ਆਦੇਸ਼ ਵੀ ਜਾਰੀ ਕੀਤੇ।
ਡਿਪਟੀ ਕਮਿਸ਼ਨਰ ਨੇ ਜ਼ਿਲ•ਾ ਸਮਾਜਿਕ ਸੁਰੱਖਿਆ ਅਫ਼ਸਰ ਫਾਜ਼ਿਲਕਾ ਤੋਂ ਬੁਢਾਪਾ, ਵਿਧਵਾ, ਅੰਗਹੀਣਤਾ ਪੈਨਸ਼ਨ ਦੇ ਲਾਭਪਤਾਰੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਲਈ। ਉਨ•ਾਂ ਕਿਹਾ ਕਿ ਕੋਈ ਵੀ ਯੋਗ ਲਾਭਪਾਤਰੀ ਸਰਕਾਰ ਦੀ ਪੈਨਸ਼ਨ ਸਕੀਮ ਤੋਂ ਵਾਂਝਾਂ ਨਹੀ ਰਹਿਣਾ ਚਾਹੀਦਾ। ਉਨ•ਾਂ ਜ਼ਿਲ•ਾ ਖੁਰਾਕ ਅਤੇ ਸਪਲਾਈ ਕੰਟਰੋਲਰ ਅਫ਼ਸਰ ਨੂੰ ਕਿਹਾ ਕਿ ਗਰੀਬ ਅਤੇ ਲੋੜਵੰਦ ਲੋਕਾਂ ਦੀ ਭਲਾਈ ਲਈ ਉਲੀਕੀਆਂ ਯੋਜਨਾਵਾਂ ਦਾ ਲਾਭ ਪਾਰਦਰਸ਼ੀ ਢੰਗ ਨਾਲ ਪੁੱਜਦਾ ਕੀਤਾ ਜਾਵੇ। ਉਨ•ਾਂ ਕਿਹਾ ਕਿ ਪੈਟਰੋਲ ਪੰਪ, ਭੱਠਿਆ, ਗੁਦਾਮਾਂ ਦੀ ਪ੍ਰਾਪਤ ਹੋਈਆਂ ਦਰਖਾਸਤਾਂ ਦਾ ਐਨ.ਓ.ਸੀ. ਸਮੇਂ ਨਾਲ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ।
ਇਸ ਤੋਂ ਪਹਿਲਾ ਮੰਡੀ ਬੋਰਡ, ਜ਼ਿਲ•ਾ ਪ੍ਰੋਗਰਾਮ ਅਫ਼ਸਰ, ਜ਼ਿਲ•ਾ ਭਲਾਈ ਦਫ਼ਤਰ, ਜ਼ਿਲ•ਾ ਰੋਜ਼ਗਾਰ ਅਤੇ ਜਨਰੇਸ਼ਨ ਦਫ਼ਤਰ, ਖੇਤੀਬਾੜੀ ਵਿਭਾਗ, ਸਿਹਤ ਵਿਭਾਗ, ਸਹਾਇਕ ਕਿਰਤ ਕਮਿਸ਼ਨਰ ਵਿਭਾਗ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੀ.ਐਸ.ਪੀ.ਸੀ.ਐਲ ਦੇ ਅਧਿਕਾਰੀਆਂ ਤੋਂ ਪ੍ਰਗਤੀ ਅਤੇ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਆਰ.ਪੀ. ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਵਲ ਕੁਮਾਰ, ਐਸ.ਡੀ.ਐਮ ਫਾਜ਼ਿਲਕਾ ਸੁਭਾਸ਼ ਖੱਟਕ, ਐਸ.ਡੀ.ਐਮ. ਜਲਾਲਾਬਾਦ ਕੇਸ਼ਵ ਗੋਇਲ, ਸਹਾਇਕ ਕਮਿਸ਼ਨਰ (ਸ਼ਿਕਾਇਤਾ) ਪੂਨਮ ਸਿੰਘ, ਜ਼ਿਲ•ਾ ਵਿਕਾਸ ਤੇ ਪੰਚਾਇਤ ਅਫ਼ਸਰ ਸੁਖਪਾਲ ਸਿੰਘ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।