ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 18 ਫਰਵਰੀ 2020 - ਆਪਣੀਆਂ ਮੰਗਾਂ ਨੂੰ ਲੈ ਕੇ ਨਗਰ ਨਿਗਮ ਮੁਲਜ਼ਮਾਂ ਦੀ ਸਾਂਝੀ ਸੰਘਰਸ਼ ਕਮੇਟੀ ਦੇ ਸੱਦੇ 'ਤੇ ਹੜਤਾਲ 'ਤੇ ਗਏ ਨਿਗਮ ਮੁਲਾਜ਼ਮਾਂ ਵਲੋਂ ਅੱਜ ਦੂਜੇ ਦਿਨ ਨਿਗਮ ਕਮਿਸ਼ਨਰ ਦੇ ਭਰੋਸੇ ਤੋਂ ਬਾਅਦ ਆਪਣੀ ਹੜਤਾਲ ਸਮਾਪਤ ਕਰ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਨਿਗਮ ਮੁਲਾਜ਼ਮਾਂ ਵਲੋਂ ਅੱਜ ਵੀ ਧਰਨਾ ਦਿੱਤਾ ਗਿਆ ਅਤੇ ਨਿਗਮ ਮੁਲਾਜ਼ਮਾਂ ਵਿਰੁੱਧ ਮੁਜ਼ਾਹਰਾ ਕੀਤਾ ਗਿਆ। ਪਰ ਬਾਅਦ 'ਚ ਨਿਗਮ ਕਮਿਸ਼ਨਰ ਮੈਡਮ ਕੌਸ਼ਲ ਮਿੱਤਲ ਨੇ ਮੁਲਾਜ਼ਮ ਆਗੂਆਂ ਨਾਲ ਬੈਠਕ ਕੀਤੀ ਅਤੇ ਮੰਗਾਂ ਵਿਚਾਰਨ ਦਾ ਭਰੋਸਾ ਦਿੱਤੇ ਜਾਣ 'ਤੇ ਹੜਤਾਲ ਖ਼ਤਮ ਹੋ ਗਈ।