ਅੰਮ੍ਰਿਤਸਰ, 19 ਫਰਵਰੀ 2020 - ਅਕਾਲ ਤਖ਼ਤ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅੱਜ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਗੁਰਦੁਆਰਾ ਜਨਮ ਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਹੋ ਰਹੇ ਸਮਾਗਮ 'ਚ ਸ਼ਾਮਲ ਹੋਣ ਲਈ 13 ਮੈਂਬਰੀ ਵਫ਼ਦ ਸਣੇ ਪਾਕਿਸਤਾਨ ਪੁੱਜੇ।
ਰਵਾਨਗੀ ਤੋਂ ਪਹਿਲਾਂ ਅਕਾਲ ਤਖ਼ਤ ਸਕੱਤਰੇਤ ਵਿਖੇ ਗੱਲਬਾਤ ਕਰਦਿਆਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ 21 ਫਰਵਰੀ ਨੂੰ ਗੁਰਦੁਆਰਾ ਜਨਮ ਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਸ਼ਾਮਿਲ ਹੋਣ ਤੋਂ ਇਲਾਵਾ ਪਾਕਿਸਤਾਨ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨ ਵੀ ਕਰਨਗੇ।