ਮਨਪ੍ਰੀਤ ਸਿੰਘ ਜੱਸੀ
- ਅਦਾਲਤ ਵੱਲੋਂ ਦੋ ਦਿਨ ਦੇ ਪੁਲਸ ਰਿਮਾਂਡ 'ਤੇ ਭੇਜਿਆ
ਅੰਮ੍ਰਿਤਸਰ, 19 ਫਰਵਰੀ 2020 - 194 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਅੱਜ ਐੱਸ.ਟੀ. ਐੱਫ ਵੱਲੋਂ ਅਕਾਲੀ ਆਗੂ ਅਨਵਰ ਮਸੀਹ ਨੂੰ ਗ੍ਰਿਫ਼ਤਾਰ ਕਰਕੇ ਮਾਣਯੋਗ ਅਦਾਲਤ ਵਿਚ ਪੇਸ਼ ਕਰਨ ਉਪਰੰਤ ਦੋ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਹੈ ,ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਐੱਸ. ਟੀ.ਐੱਫ ਬਾਰਡਰ ਰੇਂਜ ਵੱਲੋਂ ਅਨਵਰ ਮਸੀਹ ਦੀ ਕੋਠੀ ਵਿਚੋਂ ਹੈਰੋਇਨ ਬਣਾਉਣ ਵਾਲੀ ਫ਼ੈਕਟਰੀ ਦਾ ਪਰਦਾਫਾਸ਼ ਕੀਤਾ ਸੀ ਤੇ ਕੋਠੀ ਵਿਚੋਂ 188 ਕਿੱਲੋ ਹੈਰੋਇਨ ਵੀ ਬਰਾਮਦ ਕੀਤੀ ਸੀ।
ਮਾਮਲੇ ਦੀ ਪੂਰੀ ਜਾਣਕਾਰੀ ਲੈਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ...
http://www.babushahi.com/punjabi/full-news.php?id=74502