ਲਾਹੌਰ, 19 ਫਰਵਰੀ 2020 - ਗਿਆਨੀ ਹਰਪ੍ਰੀਤ ਸਿੰਘ ਅਤੇ ਨਾਲ ਦੇ ਸੱਜਣਾਂ ਦਾ ਪਾਕਿਸਤਾਨ ਪਹੁੰਚਣ 'ਤੇ ਫੁੱਲਾਂ ਦੇ ਹਾਰਾਂ ਨਾਲ ਸਵਾਗਤ ਕੀਤਾ ਗਿਆ। ਤੁਹਾਨੂੰ ਦੱਸ ਦੇਈਏ ਕਿ ਅਕਾਲ ਤਖ਼ਤ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅੱਜ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਗੁਰਦੁਆਰਾ ਜਨਮ ਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਹੋ ਰਹੇ ਸਮਾਗਮ 'ਚ ਸ਼ਾਮਲ ਹੋਣ ਲਈ 13 ਮੈਂਬਰੀ ਵਫ਼ਦ ਸਣੇ ਪਾਕਿਸਤਾਨ ਪੁੱਜੇ ਹਨ। ਇਸ ਦੌਰਾਨ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ 21 ਫਰਵਰੀ ਨੂੰ ਗੁਰਦੁਆਰਾ ਜਨਮ ਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਸ਼ਾਮਿਲ ਹੋਣ ਤੋਂ ਇਲਾਵਾ ਪਾਕਿਸਤਾਨ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨ ਵੀ ਕਰਨਗੇ। ਦੇਖੋ ਤਸਵੀਰਾਂ...