ਚੰਡੀਗੜ੍ਹ, 19 ਫਰਵਰੀ 2020 - ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਇਮਤਿਹਾਨਾਂ ਦੌਰਾਨ ਲਾਊਡ ਸਪੀਕਰ ਲਾਉਣ 'ਤੇ ਰੋਕ ਲਾ ਦਿੱਤੀ ਗਈ ਹੈ। ਅਦਾਲਤ ਵੱਲੋਂ ਜਾਰੀ ਹੁਕਮਾਂ 'ਚ ਕਿਹਾ ਗਿਆ ਹੇ ਕਿ ਵਿਦਿਆਰਥੀਆਂ ਦੇ ਇਮਤਿਹਾਨ ਸ਼ੁਰੂ ਹੋ ਰਹੇ ਹਨ ਇਸ ਸਬੰਧੀ ਵੱਖ-ਵੱਖ ਜ਼ਿਲ੍ਹਿਆ 'ਚੋਂ ਸ਼ਿਕਾਇਤਾਂ ਵੀ ਮਿਲ ਰਹੀਆਂ ਹਨ ਜਿਨ੍ਹਾਂ ਨੂੰ ਧਿਆਨ 'ਚ ਰੱਖ ਕੇ ਇਮਤਿਹਾਨਾਂ ਦੌਰਾਨ ਲਾਊਡ ਸਪੀਕਰ ਲਾਉਣ 'ਤੇ ਰੋਕ ਲਾਈ ਜਾਂਦੀ ਹੈ ਅਤੇ ਹੁਕਮ ਜਾਰੀ ਕੀਤੇ ਜਾਂਦ ਹਨ ਕਿ ਇਨ੍ਹਾਂ ਹੁਕਮਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ 'ਤੇ ਕੋਈ ਵੀ ਅਸਰ ਨਾ ਪਵੇ।