ਜੀ ਐਸ ਪੰਨੂ
ਪਟਿਆਲਾ, 19 ਫਰਵਰੀ 2020 - ਛੋਟੀ ਨਦੀ 'ਤੇ 250 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਪੁਲ ਨੂੰ ਸੂਬਾ ਵਾਸੀਆਂ ਨੂੰ ਅੱਜ ਸਮਰਪਿਤ ਕੀਤਾ ਗਿਆ। ਇਸ ਮੌਕੇ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਸਨੌਰੀ ਅੱਡੇ ਦੇ ਵਾਸੀਆਂ ਦੀ ਲੰਮੇ ਸਮੇਂ ਤੋਂ ਛੋਟੀ ਨਦੀ 'ਤੇ ਨਵੇਂ ਪੁਲ ਦੀ ਮੰਗ ਅੱਜ ਪੂਰੀ ਹੋ ਗਈ ਹੈ ਅਤੇ ਇਸ ਪੁਲ ਦੇ ਬਣਨ ਨਾਲ ਸਨੌਰ, ਪਹੇਵਾ, ਦੇਵੀਗੜ੍ਹ, ਬਲਬੇੜਾ, ਚੀਕਾਂ, ਕੈਥਲ ਜਾਣ ਵਾਲਿਆਂ ਨੂੰ ਕਾਫ਼ੀ ਲਾਭ ਪੁਜੇਗਾ ਅਤੇ ਪਟਿਆਲਾ ਜ਼ਿਲ੍ਹੇ ਦੇ ਵੀ 250 ਦੇ ਕਰੀਬ ਪਿੰਡਾਂ ਦਾ ਸ਼ਹਿਰ ਨਾਲ ਵਧੀਆਂ ਸੰਪਰਕ ਬਣੇਗਾ। ਉਨ੍ਹਾਂ ਕਿਹਾ ਕਿ ਜੇਕਰ ਆਉਣ ਜਾਣ ਲਈ ਸੜਕਾਂ ਚੰਗੀਆਂ ਹੋਣਗੀਆਂ ਤਾਂ ਸੂਬਾ ਵੀ ਤੇਜ਼ੀ ਨਾਲ ਤਰੱਕੀ ਕਰੇਗਾ। ਉਨ੍ਹਾਂ ਕਿਹਾ ਕਿ ਕੋਈ ਵੀ ਮੁਹਿੰਮ ਉਨ੍ਹੀ ਦੇਰ ਸਫਲ ਨਹੀਂ ਹੋ ਸਕਦੀ ਜਿੰਨੀ ਦੇਰ ਆਮ ਲੋਕ ਉਸ ਮੁਹਿੰਮ ਦਾ ਹਿੱਸਾ ਨਾ ਬਣਨ।
ਇਸ ਮੌਕੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਵਿਸਾਖੀ ਤੱਕ ਵੱਡੀ ਨਦੀ 'ਤੇ ਬਣਾਇਆ ਜਾ ਰਿਹਾ ਪੁਲ ਵੀ ਸੂਬਾ ਵਾਸੀਆਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਪੀ.ਆਈ.ਡੀ.ਬੀ. ਪ੍ਰੋਜੈਕਟ ਅਧੀਨ ਬਣੇ ਇਸ ਪੁਲ ਦੀ ਲੰਬਾਈ 24 ਮੀਟਰ ਅਤੇ ਇਸ ਚਹੁੰ ਮਾਰਗੀ ਇਸ ਪੁਲ ਦੀ ਚੌੜਾਈ 18 ਮੀਟਰ ਹੈ।
ਸਿੰਗਲਾ ਨੇ ਕਿਹਾ ਕਿ ਸਨੌਰੀ ਅੱਡੇ ਅਤੇ ਨਾਲ ਲਗਦੇ ਇਲਾਕਿਆਂ ਲਈ ਸਰਕਾਰ ਵੱਲੋਂ 37 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕੰਮ ਕੀਤੇ ਜਾ ਰਹੇ ਹਨ ਜਿਸ ਤਹਿਤ 12 ਕਿਲੋਮੀਟਰ ਲੰਮੀ ਪਟਿਆਲਾ ਪਹੇਵਾ ਸੜਕ ਮੀਰਾਪੁਰ ਤੱਕ ਨੂੰ 13.50 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ ਅਤੇ ਬੜੀ ਨਦੀ 'ਤੇ 3.50 ਕਰੋੜ ਰੁਪਏ ਦੀ ਲਾਗਤ ਨਾਲ ਪੁਲ ਬਣਾਇਆ ਜਾ ਰਿਹਾ ਹੈ ਜੋ ਵਿਸਾਖੀ ਤੱਕ ਪੂਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਬੜੀ ਤੇ ਛੋਟੀ ਨਦੀ ਨਾਲ ਲਗਦੀਆਂ ਸੜਕਾਂ ਨੂੰ ਵੀ 5.75 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਅਤੇ ਛੋਟੀ ਤੇ ਵੱਡੀ ਨਦੀ ਵਿਚਕਾਰ 1.20 ਕਰੋੜ ਰੁਪਏ ਦੀ ਲਾਗਤ ਨਾਲ ਚਹੁੰ ਮਾਰਗੀ ਸੜਕ ਦਾ ਕੰਮ ਵੀ ਪੂਰਾ ਹੋਣ ਨੇੜੇ ਹੈ। ਉਨ੍ਹਾਂ ਦੱਸਿਆ ਕਿ ਡਕਾਲਾ ਰੋਡ ਸ਼ੀਸ਼ ਮਹਿਲ ਤੋਂ ਬਾਈਪਾਸ ਤੱਕ ਕਰੀਬ 5 ਕਿਲੋਮੀਟਰ ਸੜਕ ਦਾ ਕੰਮ ਵੀ 5.5 ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਗਿਆ ਅਤੇ ਚਾਰ ਕਿਲੋਮੀਟਰ ਲੰਮੀ ਪਟਿਆਲਾ ਸਨੌਰ ਸੜਕ ਨੂੰ ਵੀ 5 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ।
ਇਸ ਮੌਕੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਕੇ.ਕੇ. ਸ਼ਰਮਾ, ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਨਗਰ ਨਿਗਮ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ, ਮੁੱਖ ਮੰਤਰੀ ਦੇ ਓ.ਐਸ.ਡੀ. ਅੰਮ੍ਰਿਤਪ੍ਰਤਾਪ ਸਿੰਘ ਹਨੀ ਸੇਖੋਂ, ਰਾਜੇਸ਼ ਕੁਮਾਰ ਸ਼ਰਮਾ, ਸੀਨੀਅਰ ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ, ਡਿਪਟੀ ਮੇਅਰ ਸ੍ਰੀਮਤੀ ਵਿੰਨਤੀ ਸੰਗਰ, ਸੋਨੂੰ ਸੰਗਰ, ਜ਼ਿਲ੍ਹਾ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਕੇ.ਕੇ. ਮਲਹੋਤਰਾ, ਯੂਥ ਕਾਂਗਰਸ ਦੇ ਪ੍ਰਧਾਨ ਅਨੁਜ ਖੋਸਲਾ, ਲੋਕ ਨਿਰਮਾਣ ਵਿਭਾਗ ਦੇ ਮੁੱਖ ਇੰਜੀਨੀਅਰ ਡ ਵਰਿੰਦਰਜੀਤ ਸਿੰਘ ਢੀਂਡਸਾ, ਐਸ.ਈ. ਐਨ.ਆਰ. ਗੋਇਲ, ਐਕਸੀਅਨ ਨਵੀਨ ਮਿੱਤਲ, ਐਸ.ਡੀ.ਓ. ਰੀਤ ਜਸ਼ਨ ਸਿੰਘ ਸਿੱਧੂ, ਬਲਾਕ ਪ੍ਰਧਾਨ ਨਰੇਸ਼ ਦੁੱਗਲ, ਅਤੁਲ ਜੋਸ਼ੀ, ਬਲਾਕ ਸੰਮਤੀ ਸਨੌਰ ਦੇ ਚੇਅਰਮੈਨ ਅਸ਼ਵਨੀ ਬੱਤਾ, ਜੋਗਿੰਦਰ ਸਿੰਘ ਕਾਕੜਾ, ਵਿਨੋਦ ਕੁਮਾਰ ਨੀਟੂ, ਕੌਸ਼ਲਰ ਹਰੀਸ਼ ਗਿੰਨੀ ਨਾਗਪਾਲ, ਸ੍ਰੀਮਤੀ ਸੋਨੀਆ ਕਪੂਰ, ਸੰਦੀਪ ਮਲਹੋਤਰਾ ਹਰੀਸ਼ ਕਪੂਰ ਸਮੇਤ ਵੱਡੀ ਗਿਣਤੀ ਇਲਾਕਾ ਨਿਵਾਸੀ ਮੌਜੂਦ ਸਨ।