ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 20 ਫਰਵਰੀ 2020 - ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਅੱਜ ਦੇਰ ਸ਼ਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਸੂਚਨਾ ਕੇਂਦਰ ਵਿਖੇ ਸਨਮਾਨਿਤ ਕੀਤਾ ਗਿਆ। ਇਸ ਮੌਕੇ 'ਤੇ ਉਨ੍ਹਾਂ ਨਾਲ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਤੋਂ ਇਲਾਵਾ ਹੋਰ ਆਗੂ ਹਾਜ਼ਰ ਸਨ। ਇਸ ਤੋਂ ਬਾਅਦ ਜੇ.ਪੀ. ਨੱਢਾ ਸ੍ਰੀ ਦੁਰਗਿਆਨਾ ਮੰਦਰ ਵਿਖੇ ਦਰਸ਼ਨਾਂ ਨੂੰ ਵੀ ਜਾਣਗੇ।