ਹਰੀਸ਼ ਕਾਲੜਾ
ਰੂਪਨਗਰ, 24 ਫਰਵਰੀ 2020: ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਰੂਪਨਗਰ -ਕਮ-ਚੇਅਰਮੈਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਰੂਪਨਗਰ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹੇ ਦੇ ਹਰ ਬੋਰੋਜ਼ਗਾਰ ਨੌਜਵਾਨ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਯਤਨ ਕੀਤੇ ਜਾ ਰਹੇ ਹਨ।ਇਸਨੂੰ ਸਫਲ ਬਣਾਉਣ ਲਈ ਬਿਊਰੋ ਵੱਲੋਂ ਜਿਲ੍ਹੇ ਵਿੱਚ ਵੱਖ-ਵੱਖ ਥਾਵਾਂ ਤੇ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਤਾਂ ਜੋ ਬੇਰੋਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਸਹੂਲਤ ਪ੍ਰਦਾਨ ਕੀਤੀ ਜਾ ਸਕੇ।ਇਸ ਮਿਸ਼ਨ ਤਹਿਤ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਦਫਤਰ ਨੰਗਲ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ।ਇਸ ਕੈਂਪ ਵਿੱਚ ਲਗਭਗ 67 ਉਮੀਦਵਾਰਾਂ ਨੇ ਭਾਗ ਲਿਆ।ਇਸ ਮੌਕੇ ਕੈਪੀਟਲ ਟਰੱਸਟ ਲਿਮਟਡ ਕੰਪਨੀ ਵੱਲੋਂ ਫੀਲਡ ਅਫਸਰਾਂ ਦੀ ਭਰਤੀ ਲਈ ਅਤੇ ਮਾਈਕ੍ਰੋਟਰਨਰ ਬੱਦੀ ਕੰਪਨੀ ਵੱਲੋਂ ਆਈ.ਟੀ.ਆਈ,ਡਿਪਲੋਮਾ,ਮਸ਼ੀਨਿਸਟ,ਫਿਟਰ, ਵੈਲਡਰ ਯੋਗਤਾ ਰੱਖਣ ਵਾਲੇ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ।ਕੈਂਪ ਵਿੱਚ 43 ਉਮੀਦਵਾਰਾਂ ਨੂੰ ਸਫਲਤਾ ਹਾਸਲ ਹੋਈ।
ਮੀਨਾਕਸ਼ੀ ਬੇਦੀ ਪਲੇਸਮੈਂਟ ਅਫਸਰ ਨੇ ਨੌਕਰੀ ਲੈਣ ਲਈ ਪਹੁੰਚੇ ਉਮੀਦਵਾਰਾਂ ਨੂੰ ਮੌਕੇ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ ਅਤੇ ਬਿਊਰੋ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣੂ ਕਰਵਾਇਆ।ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਸ ਤਰ੍ਹਾਂ ਦੇ ਉਪਰਾਲੇ ਜਾਰੀ ਰਹਿਣਗੇ ਅਤੇ ਨੌਜਵਾਨਾਂ ਨੂੰ ਇਨ੍ਹਾਂ ਮੌਕਿਆਂ ਦਾ ਜ਼ਰੂਰ ਲਾਭ ਲੈਣਾ ਚਾਹੀਦਾ ਹੈ।