ਬਠਿੰਡਾ, 24 ਫਰਵਰੀ 2020: ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.,) ਬਠਿੰਡਾ ਦੇ ਸਪੋਰਟਸ ਵਿਭਾਗ ਵੱਲੋਂ ਕੈਂਪਸ ਵਿਖੇ ਅੰਤਰ ਕਾਲਜ ਕ੍ਰਿਕਟ ਟੂਰਨਾਮੈਂਟ (ਲੜਕੇ) ਕਰਵਾਇਆ ਗਿਆ।
ਬਾਬਾ ਫ਼ਰੀਦ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨਾਲੋਜੀ (ਬੀ.ਐਫ.ਸੀ.ਈ.ਟੀ.) ਦਿਓਨ (ਬਠਿੰਡਾ) ਦੀ ਟੀਮ ਨੇ ਮੇਜ਼ਬਾਨ ਐਮ.ਆਰ.ਐਸ.ਪੀ.ਟੀ.ਯੂ., ਕੈਂਪਸ ਨੂੰ 67 ਦੌੜਾਂ ਨਾਲ ਹਰਾ ਕੇ ਖ਼ਿਤਾਬ ਜਿੱਤਿਆ। ਜਦੋਂ ਕਿ ਪੰਜਾਬ ਇੰਸਟੀਚਿਊਟ ਆਫ ਟੈਕਨਾਲੋਜੀ (ਪੀ.ਆਈ.ਟੀ.), ਰਾਜਪੁਰਾ ਨੇ ਪੀ.ਆਈ.ਟੀ, ਮੋਗਾ ਨੂੰ 7 ਵਿਕਟਾਂ ਨਾਲ ਹਰਾ ਕੇ ਤੀਜਾ ਸਥਾਨ ਪ੍ਰਾਪਤ ਕੀਤਾ।
ਪਹਿਲੇ ਮੈਚ ਵਿੱਚ ਬੀ.ਐਫ.ਸੀ.ਈ.ਟੀ., ਬਠਿੰਡਾ ਨੇ ਪੀ.ਆਈ.ਟੀ., ਰਾਜਪੁਰਾ ਨੂੰ 46 ਦੌੜਾਂ ਨਾਲ ਹਰਾਇਆ। ਜਦੋਂ ਕਿ ਦੂਜੇ ਮੈਚ ਵਿੱਚ ਐਮ.ਆਰ.ਐਸ.ਪੀ.ਟੀ.ਯੂ., ਕੈਂਪਸ ਦੀ ਟੀਮ ਨੇ ਪੀ.ਆਈ.ਟੀ, ਮੋਗਾ ਨੂੰ 49 ਦੌੜਾਂ ਨਾਲ ਹਰਾਇਆ।
ਇਸ ਤੋਂ ਪਹਿਲਾਂ ਟੂਰਨਾਮੈਂਟ ਦਾ ਉਦਘਾਟਨ ਐਮ.ਆਰ.ਐਸ.ਪੀ.ਟੀ.ਯੂ., ਦੇ ਉਪ ਕੁਲਪਤੀ ਪ੍ਰੋ: ਮੋਹਨ ਪਾਲ ਸਿੰਘ ਈਸ਼ਰ ਨੇ ਰਜਿਸਟਰਾਰ ਡਾ. ਆਸ਼ੀਸ ਬਾਲਦੀ, ਡਾਇਰੈਕਟਰ ਖੇਡਾਂ ਅਤੇ ਯੁਵਕ ਭਲਾਈ, ਭੁਪਿੰਦਰਪਾਲ ਸਿੰਘ ਢੋਟ ਅਤੇ ਹੋਰ ਪਤਵੰਤਿਆਂ ਦੀ ਹਾਜ਼ਰੀ ਵਿੱਚ ਕੀਤਾ। ਪ੍ਰੋ: ਈਸ਼ਰ ਨੇ ਭਾਗ ਲੈਣ ਵਾਲਿਆਂ ਵਿਦਿਆਰੀਆਂ ਨੂੰ ਵਧਾਈ ਦਿੱਤੀ ਅਤੇ ਯੂਨੀਵਰਸਿਟੀ ਦੇ ਖੇਡ ਵਿਭਾਗ ਦੇ ਉਪਰਾਲੇ ਦੀ ਵੀ ਸ਼ਲਾਘਾ ਕੀਤੀ।
ਯੂਨੀਵਰਸਿਟੀ, ਡੀਨ ਰਿਸਰਚ ਐਂਡ ਡਿਵੈਲਪਮੈਂਟ, ਪ੍ਰੋਫੈਸਰ (ਡਾ.) ਜਸਬੀਰ ਸਿੰਘ ਹੁੰਦਲ ਇਨਾਮ ਵੰਡ ਸਮਾਰੋਹ ਦੇ ਮੁੱਖ ਮਹਿਮਾਨ ਸਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡੀਨ, ਵਿਦਿਆਰਥੀ ਭਲਾਈ, ਪ੍ਰੋ: ਪਰਮਜੀਤ ਸਿੰਘ, ਡਾਇਰੈਕਟਰ ਸਪੋਰਟਸ ਐਂਡ ਯੂਥ ਵੈਲਫੇਅਰ ਪ੍ਰੋ: ਭੁਪਿੰਦਰ ਪਾਲ ਸਿੰਘ ਢੋਟ, ਇੰਜੀ: ਸਿਕੰਦਰ ਸਿੰਘ ਸਿੱਧੂ ਅਤੇ ਸੁਖਵਿੰਦਰ ਸਿੰਘ ਹਾਜ਼ਰ ਸਨ।