ਬਾਬੂਸ਼ਾਹੀ ਬਿਉਰੋ
ਬਠਿੰਡਾ, 24 ਮਾਰਚ : ਕਰੋਨਾ ਵਾਇਰਸ ਦੇ ਮੱਦੇਨਜ਼ਰ ਮੁਲਕ ਅੰਦਰ ਹਰ ਇੱਕ ਇਨਸਾਨ ਇਸ ਵਾਇਰਸ ਨੂੰ ਫੈਲਣ ਤੋਂ ਰੋਕਣ ਦੇ ਲਈ ਗੰਭੀਰ ਤੇ ਪੂਰੀ ਤਰਾਂ ਚਿੰਤਤ ਨਜ਼ਰ ਆ ਰਿਹਾ ਹੈ। ਇਸ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਦੇ ਮੰਤਵ ਨਾਲ ਸੂਬਾ ਸਰਕਾਰ ਤੇ ਜ਼ਿਲਾ ਪ੍ਰਸ਼ਾਸਨ ਵਲੋਂ ਵੀ ਹਰ ਤਰਾਂ ਦੇ ਸੰਭਵ ਯਤਨ ਕੀਤੇ ਜਾ ਰਹੇ ਹਨ।
ਇਸ ਦੇ ਮੱਦੇਨਜ਼ਰ ਸਫ਼ਾਈ ਕਰਮਚਾਰੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਸ਼੍ਰੀ ਗੇਜ਼ਾ ਰਾਮ ਬਾਲਮੀਕਿ ਵਲੋਂ ਆਪਣਾ ਵਡਮੁੱਲਾ ਯੋਗਦਾਨ ਪਾਉਂਦਿਆਂ ਮੁੱਖ ਮੰਤਰੀ ਰਾਹਤ ਫ਼ੰਡ ਦੇ ਲਈ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਦੇਣ ਦਾ ਫ਼ੈਸਲਾ ਕੀਤਾ ਹੈ। ਉਨਾਂ ਕਿਹਾ ਕਿ ਇਸ ਵਾਇਰਸ ਦੇ ਫੈਲਾਓ ਨੂੰ ਰੋਕਣ ਦੇ ਲਈ ਸੂਬਾ ਸਰਕਾਰ ਵਲੋਂ ਜੋ ਵੀ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ, ਉਹ ਆਮ ਲੋਕਾਂ ਦੀ ਭਲਾਈ ਲਈ ਹੀ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਉਨਾਂ ਵਲੋਂ ਲੋਕਾਂ ਨੂੰ ਸਰਕਾਰ ਤੇ ਜ਼ਿਲਾ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ ਗਈ ਹੈ।