ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ, 26 ਮਾਰਚ 2020 - ਫਰੀਦਕੋਟ ਦੇ ਫਿਰੋਜਪੁਰ ਰੋਡ ਤੇ ਸਥਿਤ ਇੱਕ ਘਰ ਵਿਚੋਂ ਬਜੁਰਗ ਪਤੀ ਪਤਨੀ ਦੀਆਂ ਲਾਸ਼ਾ ਮਿਲੀਆਂ ਹਨ। ਲਾਸ਼ਾਂ ਦੀ ਸ਼ਨਾਖਤ ਕਰਨ ਤੇ ਪੁਲਿਸ ਨੂੰ ਪਤਾ ਚੱਲਿਆ ਕਿ ਇਹ ਲਾਸ਼ਾਂ ਬਲਦੇਵ ਸਿੰਘ ਅਤੇ ਉਸਦੀ ਪਤਨੀ ਦੀਆਂ ਹਨ ਜੋ ਕਾਫੀ ਸਮੇਂ ਤੋਂ ਆਪਣੇ ਪਰਿਵਾਰ ਤੋਂ ਅਲੱਗ ਇਸ ਮਕਾਨ ਵਿੱਚ ਰਹਿ ਰਹੇ ਸਨ ਅਤੇ ਵੀਰਵਾਰ ਨੂੰ 7 ਵਜੇ ਦੇ ਕਰੀਬ ਉਨ੍ਹਾਂ ਦੋਨਾਂ ਦੀਆਂ ਲਾਸ਼ਾਂ ਦੇਖੀਆਂ ਤੇ ਪੁਲਿਸ ਨੂੰ ਸੂਚਨਾ ਦਿੱਤੀ ਮੌਕੇ ‘ਤੇ ਪਹੁੰਚੀ ਪੁਲਿਸ ਪਾਰਟੀ ਵਿੱਚ ਥਾਣਾ ਸਿਟੀ ਦੇ ਇੰਚਾਰਜ ਰਾਜੇਸ਼ ਕੁਮਾਰ ਨੇ ਦੱਸਿਆ ਮੁਢਲੀ ਪੜਤਾਲ ਤੋਂ ਪਤਾ ਲੱਗਾ ਹੈ ਕਿ ਬਿਰਧ ਔਰਤ ਦਾ ਕਤਲ ਕੀਤਾ ਹੋਇਆ ਹੈ ਜਦੋਂ ਕਿ ਉਸਦੇ ਪਤੀ ਨੇ ਖੁਦਕਸ਼ੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕਤਲ ਅਤੇ ਖੁਦਕਸ਼ੀ ਸਬੰਧੀ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਪੁਲਿਸ ਨੇ ਲਾਸ਼ਾਂ ਨੂੰ ਕਬਜੇ ਵਿੱਚ ਲੈ ਕਿ ਉਨ੍ਹਾਂ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਪੋਸਟਮਾਰਟਮ ਤੋ ਬਾਅਦ ਲਾਸ਼ਾ ਵਾਰਸਾ ਨੂੰ ਸੌਂਪੀਆ ਗਈਆ। ਮੁਕੱਦਮਾ ਦਰਜ ਕਰ ਕਾਰਨਾਂ ਦਾ ਪਤਾ ਲਾਇਆ ਜਾ ਰਿਹਾ ਹੈ।