ਸੰਜੀਵ ਸੂਦ
ਲੁਧਿਆਣਾ, 28 ਮਾਰਚ 2020 - ਲੁਧਿਆਣਾ ਦੀ ਕੇਂਦਰੀ ਜੇਲ੍ਹ 'ਚੋਂ ਬੀਤੀ ਸ਼ੁੱਕਰਵਾਰ ਰਾਤ ਚਾਰ ਬੰਦੀਆਂ ਦੇ ਫ਼ਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਇਹ ਬੰਦੀ ਵੱਖ-ਵੱਖ ਸੰਗੀਨ ਮਾਮਲਿਆਂ ਕਾਰਨ ਲੁਧਿਆਣਾ ਦੀ ਕੇਂਦਰੀ ਜੇਲ੍ਹ 'ਚ ਬੰਦ ਸਨ। ਇਸ ਘਟਨਾ ਦਾ ਸਵੇਰੇ ਪਤਾ ਲੱਗਿਆ ਜਦੋਂ ਬੰਦੀਆਂ ਦੀ ਗਿਣਤੀ ਕੀਤੀ ਗਈ। ਗਿਣਤੀ 'ਚ ਚਾਰ ਬੰਦੀ ਘੱਟ ਪਾਏ ਗਏ, ਜਿਸ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੂੰ ਹੱਥਾਂ ਪੈਰਾ ਦੀ ਪੈ ਗਈ। ਜਿਸ ਤੋਂ ਬਾਅਦ ਹੁਣ ਮੌਕੇ 'ਤੇ ਪੁੱਜੇ ਜੇਲ੍ਹ ਅਧਿਕਾਰੀਆਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸੂਚਨਾ ਮਿਲਦਿਆਂ ਹੀ ਜ਼ਿਲ੍ਹਾ ਪੁਲਿਸ ਦੇ ਉੱਚ ਅਧਿਕਾਰੀ ਵੀ ਜੇਲ੍ਹ ਵਿਚ ਪਹੁੰਚੇ ਹਨ ਅਤੇ ਇਲਾਕੇ ਵਿਚ ਪੁਲਿਸ ਵੱਲੋਂ ਛਾਣਬੀਣ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਲਦੀ ਹੀ ਸਾਰੇ ਬੰਦੀਆਂ ਨੂੰ ਫੜ ਲਿਆ ਜਾਵੇਗਾ।
ਲੁਧਿਆਣਾ ਦੀ ਕੇਂਦਰੀ ਜੇਲ੍ਹ 'ਚੋਂ ਫਰਾਰ ਹੋਏ ਕੈਦੀਆਂ ਦੀ ਪਛਾਣ ਰਵੀ ਕੁਮਾਰ, ਸੂਰਜ ਕੁਮਾਰ, ਅਮਨ ਕੁਮਾਰ ਅਤੇ ਅਰਸ਼ਦੀਪ ਸਿੰਘ ਵਜੋਂ ਹੋਈ ਹੈ।