ਹਰਦਮ ਮਾਨ
ਸਰੀ, 28 ਮਾਰਚ 2020 - ਬੀ.ਸੀ. ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਵੀਡ -19 ਨਾਲ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ, ਜਿਸ ਨਾਲ ਸੂਬੇ ਵਿਚ ਇਸ ਵਾਇਰਸ ਨਾਲ ਹੋਈਆਂ ਮੌਤਾਂ ਦੀ ਗਿਣਤੀ 16 ਹੋ ਗਈ। 67 ਨਵੇਂ ਕੇਸਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਮਰੀਜ਼ਾਂ ਦਾ ਅੰਕੜਾ 792 ਤੱਕ ਪੁੱਜ ਗਿਆ ਹੈ, ਜਿਨ੍ਹਾਂ ਵਿੱਚੋਂ 30 ਮਰੀਜ਼ ਹਸਪਤਾਲਾਂ ਵਿੱਚ ਇਲਾਜ ਕਰਵਾ ਰਹੇ ਹਨ।
ਬੀਸੀ ਦੀ ਸੂਬਾਈ ਸਿਹਤ ਅਫਸਰ ਡਾ. ਬੋਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਜਾਰੀ ਪ੍ਰੈਸ ਰਿਲੀਜ਼ ਅਨੁਸਾਰ ਹੁਣ ਤੱਕ 215 ਮਰੀਜ਼ ਇਸ ਬਿਮਾਰੀ ਤੋਂ ਪੂਰੀ ਤਰ੍ਹਾਂ ਨਿਜਾਤ ਪਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨਾਂ ਵਿੱਚ ਲੋਕਾਂ ਵੱਲੋਂ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਸਦਕਾ ਇਸ ਵਾਇਰਸ ਦੇ ਵਧ ਰਹੇ ਗਿਰਾਫ ਵਿਚ ਕਮੀ ਲਿਆਉਣ ਵਿਚ ਅਸੀਂ ਸਫਲ ਹੋਏ ਹਾਂ। ਉਨ੍ਹਾਂ ਸੂਬੇ ਦੇ ਲੋਕਾਂ ਨੂੰ 100% ਸਰੀਰਕ ਦੂਰੀ ਪ੍ਰਤੀ ਵਚਨਬੱਧ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਅਗਲੇ ਦੋ ਹਫ਼ਤਿਆਂ ਵਿੱਚ ਵੀ ਇਸੇ ਤਰ੍ਹਾਂ ਸੁਚੇਤ ਰਹਿ ਕੇ ਅਸੀਂ ਇਸ ਵਾਇਰਸ ਦੇ ਖਾਤਮੇ ਵੱਲ ਅੱਗੇ ਵਧ ਸਕਾਂਗੇ।
ਸੰਪਰਕ: ਹਰਦਮ ਮਾਨ +1 604 308 6663
ਈਮੇਲ : maanbabushahi@gmail.com