- ਪਾਬੰਦੀਆਂ ਉਦੋਂ ਤੱਕ ਜਾਰੀ ਰਹਿਣਗੀਆਂ ਜਿੰਨ੍ਹੀ ਦੇਰ ਤੱਕ ਜਾਨਾਂ ਬਚਾਉਣ ਅਤੇ ਕੋਵਿਡ -19 ਦੇ ਫੈਲਣ ਨੂੰ ਰੋਕਣ ਲਈ ਜ਼ਰੂਰਤ ਪਵੇਗੀ
ਚੰਡੀਗੜ੍ਹ, 03 ਅਪ੍ਰੈਲ 2020 - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਸਪੱਸ਼ਟ ਕਰ ਦਿੱਤਾ ਕਿ ਕਰਫਿਊ ਨੂੰ 14 ਅਪ੍ਰੈਲ ਤੋਂ ਅੱਗੇ ਵਧਾਉਣ ਬਾਰੇ ਕੋਈ ਵੀ ਫੈਸਲਾ ਮੌਜੂਦਾ ਸਥਿਤੀ ‘ਤੇ ਨਿਰਭਰ ਕਰੇਗਾ, ਜਿਸ ਦੀ ਉਹ ਨਿੱਜੀ ਤੌਰ 'ਤੇ ਦਿਨ ਪ੍ਰਤੀ ਦਿਨ ਨਿਗਰਾਨੀ ਕਰ ਰਹੇ ਹਨ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਸੂਬੇ ਵਿਚ ਕਰਫਿਊ ਅਤੇ ਲਾਕਡਾਊਨ ਨੂੰ ਚੁੱਕਣ ਜਾਂ ਵਧਾਉਣ ਬਾਰੇ ਕੋਈ ਵੀ ਫੈਸਲਾ ਉਸ ਸਮੇਂ ਦੀ ਸਥਿਤੀ ਦੇ ਮੱਦੇਨਜ਼ਰ ਲਿਆ ਜਾਵੇਗਾ। ਇਹ ਇਸ ਗੱਲ 'ਤੇ ਨਿਰਭਰ ਕਰੇਗਾ ਕਿ ਉਸ ਸਮੇਂ ਦੇ ਹਾਲਾਤ ਕਿਹੋ ਜਿਹੇ ਹੋਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਜਿੰਨ੍ਹਾਂ ਸਮਾਂ ਜਾਨਾਂ ਬਚਾਉਣ ਅਤੇ ਸੂਬੇ ਨੂੰ ਬਚਾਉਣ ਲਈ ਲੋੜੀਂਦੀਆਂ ਪਾਬੰਦੀਆਂ ਨੂੰ ਜਾਰੀ ਰੱਖਣ ਦੀ ਲੋੜ ਪਈ ਤਾਂ ਪਾਬੰਦੀਆਂ ਜਾਰੀ ਰਹਿਣਗੀਆਂ।