ਨਿਰਵੈਰ ਸਿੰਘ ਸਿੰਧੀ
ਮਮਦੋਟ, 3 ਅਪ੍ਰੈਲ 2020 - ਥਾਣਾ ਮਮਦੋਟ ਦੀ ਪੁਲਿਸ ਨੇ ਡੋਡੇ, ਅਫੀਮ ਦੀ ਖੇਤੀ ਕਰ ਰਹੇ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਥਾਣਾ ਮਮਦੋਟ ਦੇ ਮੁੱਖ ਅਫਸਰ ਰਵੀ ਕੁਮਾਰ ਨੇ ਦੱਸਿਆਂ ਕਿ ਪਿੰਡ ਮੁਰਕ ਵਾਲਾ ਦੇ ਰਹਿਣ ਵਾਲੇ ਰੁਪਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਨੇ ਆਪਣੀ ਜ਼ਮੀਨ ਵਿਚ ਡੇਢ ਮਰਲੇ ਦੇ ਕਰੀਬ ਡੋਡਾ, ਅਫੀਮ ਦੀ ਖੇਤੀ ਕੀਤੀ ਹੋਈ ਸੀ। ਉਹਨਾਂ ਕਿਹਾ ਕਿ ਇਸ ਗੱਲ ਦੀ ਗੁਪਤ ਸੂਚਨਾ ਮਿਲਣ 'ਤੇ ਮਮਦੋਟ ਦੀ ਪੁਲਸ ਨੇ ਉਕਤ ਜ਼ਮੀਨ ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਜ਼ਮੀਨ ਵਿਚ ਬੀਜੀ ਹੋਈ ਡੋਡਾ ਅਤੇ ਅਫੀਮ ਦੀ ਖੇਤੀ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਅਤੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ, ਥਾਣਾ ਮਮਦੋਟ ਦੀ ਪੁਲਿਸ ਨੇ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਉਹਨਾਂ ਕਿਹਾ ਕਿ ਫੜੇ ਗਏ ਵਿਅਕਤੀ ਨੂੰ ਮਾਨਯੋਗ ਅਦਾਲਤ ਵਿਖੇ ਪੇਸ਼ ਕੀਤਾ ਜਾ ਰਿਹਾ ਹੈ।