ਭਾਜਪਾ ਬਠਿੰਡਾ ਸ਼ਹਿਰੀ ਦੇ ਅਹੁਦੇਦਾਰ ਨਿਯੁਕਤ
ਅਸ਼ੋਕ ਵਰਮਾ
ਬਠਿੰਡਾ,21 ਮਈ, 2020 : ਭਾਜਪਾ ਬਠਿੰਡਾ ਸ਼ਹਿਰੀ ਵੱਲੋਂ ਜ਼ਿਲ੍ਹਾ ਅਹੁਦੇਦਾਰਾਂ ਦੀ ਸੂਚੀ ਜਾਰੀ ਕਰਦਿਆਂ ਪਾਰਟੀ ਦੇ ਪੁਰਾਣੇ ਵਰਕਰਾਂ ਨੂੰ ਤਰੱਕੀ ਦਿੱਤੀ ਗਈ ਹੈ। ਇਸ ਸੂਚੀ ਤਹਿਤ ਕੇਂਦਰੀ ਮੰਡਲ ਭਾਜਪਾ ਬਠਿੰਡਾ ਦੇ ਸਾਬਕਾ ਪ੍ਰਧਾਨ ਵਰਿੰਦਰ ਸ਼ਰਮਾ ਨੂੰ ਤਰੱਕੀ ਦੇਕੇ ਜ਼ਿਲ੍ਹਾ ਸਕੱਤਰ ਨਿਯੁਕਤ ਕੀਤਾ ਗਿਆ ਹੈ ਜਦੋਂਕਿ ਸਾਬਕਾ ਜਰਨਲ ਸਕੱਤਰ ਬਠਿੰਡਾ ਅਸ਼ੋਕ ਬਾਲਿਆਂ ਵਾਲੀ ਜ਼ਿਲ੍ਹਾ ਉਪ ਪ੍ਰਧਾਨ ਬਠਿੰਡਾ ਸ਼ਹਿਰੀ ਨਿਯੁਕਤ ਕੀਤੇ ਗਏ ਹਨ। ਦੋਵਾਂ ਆਗੂਆਂ ਨੇ ਆਪਖਆ ਕਿ ਉਹ ਭਾਜਪਾ ਦੇ ਪ੍ਰੋਗਰਾਮਾਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਲਿਆਂਦੀਆਂ ਜਾ ਰਹੀਆਂ ਲੋਕ ਪੱਖੀ ਨੀਤੀਆਂ ਨੂੰ ਘਰ ਘਰ ਲਿਜਾਣ ਲਈ ਤਨਦੇਹੀ ਨਾਲ ਕੰਮ ਕਰਨਗੇ। ਆਗੂਆਂ ਨੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਸੂਬਾ ਸੰਗਠਨ ਮੰਤਰੀ ਦਿਨੇਸ਼ ਕੁਮਾਰ, ਸੂਬਾ ਜਰਨਲ ਸਕੱਤਰ ਮਲਵਿੰਦਰ ਸਿੰਘ ਕੰਗ, ਸੂਬਾ ਅਸ਼ੋਕ ਭਾਰਤੀ , ਸੂਬਾ ਮੀਡੀਆ ਇੰਚਾਰਜ ਸੁਨੀਲ ਸਿੰਗਲਾ , ਜਿਲਾ ਪ੍ਰਧਾਨ ਵਿਨੋਦ ਬਿੰਟਾ ,ਜੀਵਨ ਗਰਗ ,ਮੋਹਨ ਲਾਲ ਗਰਗ , ਸਾਬਕਾ ਸੀਨੀਅਰ ਡਿਪਟੀ ਮੇਅਰ ਤਰਸੇਮ ਗੋਇਲ ਅਤੇ ਸਮੁੱਚੀ ਭਾਜਪਾ ਦੀ ਹਾਈ ਕਮਾਨ ਦਾ ਧੰਨਵਾਦ ਕੀਤਾ ਹੈ।