ਲੁਧਿਆਣਾ, 24 ਮਈ, 2020 - ਸਿਵਲ ਸਰਜਨ ਡਾ. ਰਜੇਸ਼ ਕੁਮਾਰ ਬੱਗਾ ਨੇ ਕੋਰੋਨਾ ਵਾਇਰਸ ਦੀ ਤਾਜ਼ਾ ਰਿਪੋਰਟ ਜਾਰੀ ਕਰਦਿਆਂ ਦੱਸਿਆ ਕਿ ਜ਼ਿਲ੍ਹੇ 'ਚ ਹੁਣ ਤੱਕ ਸ਼ੱਕੀ ਮਰੀਜ਼ਾਂ ਦੀ ਗਿਣਤੀ 5904 ਹੈ। ਬੀਤੇ ਦਿਨ ਜੋ 149 ਸੈਂਪਲ ਭੇਜੇ ਗਏ ਸਨ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਹੈ। ਲੁਧਿਆਣਾ 'ਚ ਹੁਣ ਤੱਕ 179 ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਜਿਨ੍ਹਾਂ 'ਚੋਂ 86 ਮਰੀਜ਼ ਬਾਹਰਲੇ ਸੂਬਿਆਂ ਨਾਲ ਸਬੰਧਿਤ ਹਨ। ਜ਼ਿਲ੍ਹੇ 'ਚ ਹੁਣ ਤੱਕ 135 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਪੜ੍ਹੋ ਪੂਰੀ ਰਿਪੋਰਟ...