ਫਿਰੋਜ਼ਪੁਰ, 26 ਮਈ 2020 : ਫਿਰੋਜ਼ਪੁਰ ਦੇ ਕਸਬਾ ਮੱਲਾਂਵਾਲਾ ਵਿਖੇ ਬੀਤੀ ਰਾਤ ਵਾਰਡ ਨੰਬਰ-3 ਵਿਖੇ ਕੁਝ ਅਣਪਛਾਤੇ ਚੋਰਾਂ ਨੇ ਘਰ ਵਿਚ ਦਾਖਲ ਹੋ ਕੇ ਘਰ ਵਿਚ ਪਈ 45 ਹਜ਼ਾਰ ਰੁਪਏ ਦੇ ਕਰੀਬ ਨਗਦੀ ਅਤੇ ਸੋਨੇ ਦੇ ਗਹਿਣੇ ਚੋਰੀ ਕਰ ਲਏ ਜਾਣ ਦੀ ਖਬਰ ਮਿਲੀ ਹੈ। ਘਰ ਦੇ ਮਾਲਕ ਜਸਵਿੰਦਰ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਵਾਰਡ ਨੰਬਰ-3 ਮੱਲਾਂਵਾਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਉਹ ਘਰੇਲੂ ਕੰਮਕਾਰ ਲਈ ਲੁਧਿਆਣਾ ਵਿਖੇ ਗਿਆ ਸੀ, ਬੀਤੀ ਰਾਤ ਘਰ ਵਿਚ ਕੋਈ ਨਹੀਂ ਸੀ। ਰਾਤ ਸਮੇਂ ਅਣਪਛਾਤੇ ਚੋਰਾਂ ਨੇ ਘਰ ਵਿਚ ਪਏ ਲਗਭਗ 12 ਤੋਲੇ ਸੋਨੇ ਦੇ ਗਹਿਣੇ, 45 ਹਜ਼ਾਰ ਦੇ ਕਰੀਬ ਨਗਦੀ ਅਤੇ ਹੋਰ ਘਰੇਲੂ ਸਾਮਾਨ ਚੋਰੀ ਕਰਕੇ ਲੈ ਗਏ। ਚੋਰੀ ਦੀ ਸੂਚਨਾ ਪੁਲਿਸ ਥਾਣਾ ਮੱਲਾਂਵਾਲਾ ਨੂੰ ਦੇ ਦਿੱਤੀ ਗਈ। ਪੁਲਿਸ ਵੱਲੋਂ ਚੋਰਾਂ ਦੀ ਭਾਲ ਜਾਰੀ ਹੈ।