ਫਿਰੋਜ਼ਪੁਰ, 27 ਮਈ 2020 : ਜ਼ਿਲ੍ਹਾ ਫਿਰੋਜ਼ਪੁਰ ਪੁਲਿਸ ਨੇ ਵੱਖ ਵੱਖ ਥਾਵਾਂ ਤੋਂ ਜੂਏ ਦੀ ਰਾਸ਼ੀ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਵੱਖ ਵੱਖ ਥਾਣਿਆਂ ਵਿਚ ਜੂਆ ਐਕਟ ਤਹਿਤ ਮਾਮਲੇ ਦਰਜ ਕੀਤੇ ਹਨ। ਥਾਣਾ ਤਲਵੰਡੀ ਭਾਈ ਦੇ ਏਐੱਸਆਈ ਰਣਧੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਗਸ਼ਤ ਅਤੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਰੇਲਵੇ ਫਾਟਕ ਤਲਵੰਡੀ ਭਾਈ ਵਿਖੇ ਮੌਜ਼ੂਦ ਸੀ ਤਾਂ ਇਸ ਦੌਰਾਨ ਉਨ੍ਹਾਂ ਨੂੰ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਗੁਰਜੀਤ ਸਿੰਘ ਉਰਫ ਕਾਕਾ ਪੁੱਤਰ ਜਸਵੰਤ ਸਿੰਘ ਵਾਸੀ ਵਾਰਡ ਨੰਬਰ 9 ਤਲਵੰਡੀ ਭਾਈ ਜੋ ਸ਼ਰੇਆਮ ਦੜਾ ਸੱਟਾ ਲਗਾ ਰਿਹਾ ਹੈ।
ਪੁਲਿਸ ਪਾਰਟੀ ਵੱਲੋਂ ਦੋਸ਼ੀ 'ਤੇ ਛਾਪੇਮਾਰੀ ਕਰਕੇ ਕਾਬੂ ਕੀਤਾ ਗਿਆ ਤੇ ਇਸ ਕੋਲੋਂ 1470 ਰੁਪਏ ਰਾਸ਼ੀ ਦੜਾ ਸੱਟਾਂ ਬਰਾਮਦ ਹੋਈ। ਇਸੇ ਤਰ੍ਹਾਂ ਸੀਆਈਏ ਸਟਾਫ ਫਿਰੋਜ਼ਪੁਰ ਪੁਲਿਸ ਦੇ ਏਐੱਸਆਈ ਜਸਪਾਲ ਸਿੰਘ ਨੇ ਦੱÎਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਗਸ਼ਤ ਅਤੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਕਸੂਰੀ ਗੇਟ ਫਿਰੋਜ਼ਪੁਰ ਸ਼ਹਿਰ ਵਿਖੇ ਮੌਜ਼ੂਦ ਸੀ ਤਾਂ ਇਸ ਦੌਰਾਨ ਉਨ੍ਹਾਂ ਨੂੰ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਵਿਜੇ ਕੁਮਾਰ ਪੁੱਤਰ ਬਲਵੰਤ ਸਿੰਘ ਵਾਸੀ ਕੰਬੋਜ਼ ਨਗਰ ਦੁਲਚੀ ਕੇ ਰੋਡ ਫਿਰੋਜ਼ਪੁਰ ਸ਼ਹਿਰ ਜੋ ਆਪਣੀ ਦੁਕਾਨ ਦੇ ਬਾਹਰ ਖੜ ਕੇ ਸ਼ਰੇਆਮ ਦੜਾ ਸੱਟਾ ਲਗਾ ਰਿਹਾ ਹੈ।
ਪੁਲਿਸ ਪਾਰਟੀ ਵੱਲੋਂ ਦੋਸ਼ੀ 'ਤੇ ਛਾਪੇਮਾਰੀ ਕਰਕੇ ਉਸ ਨੂੰ ਕਾਬੂ ਕੀਤਾ ਗਿਆ ਤੇ ਇਸ ਕੋਲੋਂ 4000 ਰੁਪਏ ਰਾਸ਼ੀ ਦੜਾ ਸੜਾ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਉਕਤ ਵਿਅਕਤੀ ਖਿਲਾਫ ਥਾਣਾ ਸਿਟੀ ਫਿਰੋਜ਼ਪੁਰ ਵਿਖੇ ਜੂਆ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।