ਜਗਦੀਸ਼ ਥਿੰਦ
ਫਾਜ਼ਿਲਕਾ 27 ਮਈ ; ਹਵਸ ਵਿੱਚ ਅੰਨ੍ਹੇ ਹੋਏ ਇੱਕ ਕਲਯੁਗੀ ਬਾਪ ਦੀ ਕਰਤੂਤ ਨੇ ਨਿਘਰ ਚੁੱਕੇ ਸਮਾਜਿਕ ਰਿਸ਼ਤਿਆਂ ਦਾ ਪਰਦਾਫਾਸ਼ ਕੀਤਾ ਹੈ ।
ਪੁਲਸ ਥਾਣਾ ਸਦਰ ਫ਼ਾਜ਼ਿਲਕਾ ਅਧੀਨ ਆਉਂਦੇ ਇੱਕ ਪਿੰਡ ਦੇ ਵਾਸੀ ਵਿਅਕਤੀ ਵੱਲੋਂ ਆਪਣੀ 12 ਸਾਲ ਉਮਰ ਦੀ ਪੁੱਤਰੀ ਨਾਲ ਸਰੀਰਕ ਸਬੰਧ ਬਨਾਉਣ ਦੀ ਕੋਸ਼ਿਸ਼ ਕੀਤੀ ।
25-26 ਮਈ ਦੀ ਦਰਮਿਆਨੀ ਰਾਤ ਨੂੰ ਜਬਰਨ ਅਜਿਹਾ ਕਰਨ ਦੀ ਕੋਸ਼ਿਸ਼ ਕਰ ਰਹੇ ਵਿਅਕਤੀ ਦੀ ਪਤਨੀ ਵੱਲੋਂ ਵਿਰੋਧ ਕਰਨ ਅਤੇ ਰੌਲਾ ਪਾਉਣ ਨਾਲ ਲੜਕੀ ਨੂੰ ਉਸ ਕੋਲੋਂ ਛੁਡਾ ਲਿਆ ਗਿਆ ।
ਪੁਲਿਸ ਵੱਲੋਂ ਪੀੜਤ ਲੜਕੀ ਦੀ ਮਾਂ ਦੇ ਬਿਆਨਾਂ ਤੇ ਉਸ ਦੇ ਕਲਯੁਗੀ ਬਾਪ ਖਿਲਾਫ ਆਈ ਪੀ ਸੀ ਦੀ ਧਾਰਾ 376 , 511 , 6 ਪੋਸਕੋ ਐਕਟ ਅਧੀਨ ਮੁਕੱਦਮਾ ਦਰਜ ਕੀਤਾ ਹੈ ।
ਮਾਮਲੇ ਦੀ ਤਫ਼ਤੀਸ਼ ਸਬ ਇੰਸਪੈਕਟਰ ਸ਼ਿਮਲਾ ਰਾਣੀ ਕਰ ਰਹੇ ਹਨ ।
ਘਟਨਾ ਸਥਾਨ ਤੋਂ ਫਰਾਰ ਹੋ ਗਏ ਕਥਿਤ ਦੋਸ਼ੀ ਦੀ ਗ੍ਰਿਫਤਾਰੀ ਹੋਣੀ ਅਜੇ ਬਾਕੀ ਹੈ ।