ਨਵੀਂ ਦਿੱਲੀ, 27 ਮਈ 2020- ਦੇਸ਼ ਦੀ ਰਾਜਧਾਨੀ ਵਿੱਚ ਕੋਰੋਨਾ ਵਾਇਰਸ ਦਾ ਤਾਜ਼ਾ ਸ਼ਿਕਾਰ ਦਿੱਲੀ ਪੁਲਿਸ ਦੀ ਇੱਕ ਸੀਨੀਅਰ ਆਈਪੀਐਸ ਅਫਸਰ ਹੋਈ ਹੈ। ਆਊਟਲੁੱਕ ਇੰਡੀਆ ਦੀ ਰਿਪੋਰਟ ਅਨੁਸਾਰ ਡਿਪਟੀ ਕਮਿਸ਼ਨਰ ਪੁਲਿਸ (ਉੱਤਰੀ ਰੇਂਜ) ਮੋਨਿਕਾ ਭਾਰਦਵਾਜ ਦਾ ਕੋਵਿਡ-19 ਟੈਸਟ ਪਾਜ਼ੀਟਿਵ ਆਇਆ ਹੈ।
ਚੋਟੀ ਦੇ ਅਫਸਰ ਨੂੰ ਕੋਰੋਨਾ ਵਾਇਰਸ ਹੋਣ ਤੋਂ ਬਾਅਦ ਉਨ੍ਹਾਂ ਦੇ ਸੰਪਰਕ 'ਚ ਆਏ ਮੁਲਾਜ਼ਮਾਂ ਅਤੇ ਹੋਰਾਂ ਦੀ ਟਰੇਸਿੰਗ ਕੀਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਜਲਦੀ ਨਾਲ ਕੁਆਰੰਟਾਈਨ ਕੀਤਾ ਜਾ ਸਕੇ। ਹਾਲ ਹੀ ਵਿੱਚ, 2015 ਬੈਚ ਦੇ ਇੱਕ ਆਈਪੀਐਸ ਅਧਿਕਾਰੀ ਅਤੇ ਅਡੀਸਨਲ ਡੀਸੀਪੀ ਰੈਂਕ ਅਧਿਕਾਰੀ ਦਾ ਵੀ ਟੈਸਟ ਪਾਜ਼ੀਟਿਵ ਆਇਆ ਸੀ।
ਹੁਣ ਤੱਕ ਰਾਸ਼ਟਰੀ ਰਾਜਧਾਨੀ ਦੀ ਪੁਲਿਸ ਦੇ 400 ਤੋਂ ਵੱਧ ਜਵਾਨ ਅਧਿਕਾਰੀਆਂ ਦੀ ਟੈਸਟ ਰਿਪੋਰਟ ਪਾਜ਼ੀਟਿਵ ਆ ਚੁੱਕੀ ਹੈ।