ਨਵੀਂ ਦਿੱਲੀ, 28 ਮਈ 2020 - ਸੁਪਰੀਮ ਕੋਰਟ ਨੇ ਪ੍ਰਵਾਸੀ ਮਜ਼ਦੂਰਾਂ ਦੀ ਸਥਿਤੀ 'ਤੇ ਅਹਿਮ ਸੁਣਵਾਈ ਕਰਦੇ ਹੋਏ ਸੂਬਾ ਸਰਕਾਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਪ੍ਰਵਾਸੀ ਮਜ਼ਦੂਰਾਂ ਨੂੰ ਘਰ ਭੇਜਣ ਲਈ ਉਨ੍ਹਾਂ ਕੋਲੋਂ ਰੇਲ ਜਾਂ ਬੱਸ ਕਿਰਾਇਆ ਨਾ ਵਸੂਲਿਆ ਜਾਵੇ। ਉਨ੍ਹਾਂ ਦੇ ਕਿਰਾਏ ਦਾ ਪ੍ਰਬੰਧ ਸੂਬਿਆਂ ਦੀਆਂ ਸਰਕਾਰਾਂ ਕਰਨ ਅਤੇ ਉਨ੍ਹਾਂ ਦੇ ਖਾਣ ਪੀਣ ਦੇ ਸਾਮਾਨ ਦਾ ਵੀ ਪ੍ਰਬੰਧ ਕਰਨ ਦੇ ਹੁਕਮ ਜਾਰੀ ਹੋਏ ਹਨ। ਮਾਮਲੇ ਦੀ ਸੁਣਵਾਈ ਹੁਣ 5 ਜੂਨ ਨੂੰ ਹੋਵੇਗੀ।