ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 29 ਮਈ 2020 - ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵੱਲੋਂ ਮੀਡੀਆ ਰਾਹੀਂ ਸਿੱਖ ਸੰਗਤਾਂ ਨੂੰ ਕਈ ਵਾਰ ਸੁਚੇਤ ਕੀਤਾ ਗਿਆ ਹੈ ਕਿ ਗੁਰਦੁਆਰਾ ਸਾਹਿਬਾਨਾਂ 'ਚ ਚੰਗੀ ਵਾਇਰਿੰਗ ਅਤੇ ਚੰਗਾ ਬਿਜਲੀ ਦਾ ਸਮਾਨ ਲਗਾਇਆ ਜਾਵੇ। ਪਾਲਕੀ ਸਾਹਿਬ ਜੀ ਦੇ ਨਾਲ ਲੜੀਆਂ, ਪਲਾਸਟਿਕ ਦਾ ਪੱਖਾ ਆਦਿ ਨਾ ਲਗਾਇਆ ਜਾਵੇ ਕਿਉਂਕਿ ਇਹ ਚੀਜ਼ਾਂ ਚੱਲਦੀਆਂ ਰਹਿਣ ਕਰ ਕੇ ਗਰਮ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਕਾਰਨ ਬਣਦੀਆਂ ਹਨ। ਪਰੰਤੂ ਫਿਰ ਵੀ ਸਿੱਖ ਸੰਗਤਾਂ ਅਜਿਹਾ ਕਰਨ 'ਚ ਅਣਗਹਿਲੀ ਕਰ ਰਹੀਆਂ ਹਨ।