ਜਗਦੀਸ਼ ਥਿੰਦ
ਗੁਰੂ ਹਰਸਹਾਏ / ਫਿਰੋਜ਼ਪੁਰ 31 ਮਈ : ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾਕਟਰ ਐੱਸ ਪੀ ਸਿੰਘ ਉਬਰਾਏ ਵੱਲੋਂ ਕੋਵਿਡ -19 ਨਵਲ ਕੋਰੋਨਾ ਵਾਇਰਸ ਦੀ ਮਹਾਂ ਮਾਰੀ ਤੋਂ ਸਿਹਤ , ਪੁਲਿਸ ਅਤੇ ਹੋਰ ਵਿਭਾਗਾਂ ਦੇ ਕਰਮਚਾਰੀਆਂ ਲਈ ਸੈਨੀਟਾਈਜ਼ਰ , ਪੀ ਪੀ ਈ ਕਿੱਟਾਂ , ਮਾਸਕ , ਵੈਂਟੀਲੇਟਰ ਅਤੇ ਹੋਰ ਅਤੇ ਹੋਰ ਸਾਮਾਨ ਲਈ 20 ਕਰੋੜ ਰੁਪਏ ਦੀ ਰਾਸ਼ੀ ਮੁਕੱਰਰ ਕੀਤੀ ਗਈ ਸੀ । ਇਸ ਤੋਂ ਇਲਾਵਾ ਕਰੋੜਾਂ ਰੁਪਏ ਦਾ ਸੁੱਕਾ ਰਾਸ਼ਨ ਅਤੇ ਜ਼ਰੂਰਤਮੰਦਾਂ ਲਈ ਮਹੀਨਾਵਾਰ ਪੈਨਸ਼ਨ ਦੀ ਵੀ ਵੰਡ ਕੀਤੀ ਜਾ ਰਹੀ ਹੈ ।
ਇਹ ਗੱਲ ਸਰਬੱਤ ਦਾ ੩ਭਲਾ ਚੈਰੀਟੇਬਲ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ ਵੱਲੋਂ ਵਿਧਾਨ ਸਭਾ ਹਲਕਾ ਗੁਰੂ ਹਰਸਹਾਏ ਦੇ ਲਾਭਪਾਤਰੀਆਂ ਨੂੰ ਪੈਨਸ਼ਨ ਦੇ ਚੈੱਕ ਅਤੇ ਰਾਸ਼ਨ ਦੀਆਂ ਕਿੱਟਾਂ ਤਕਸੀਮ ਕਰਨ ਮੌਕੇ ਕਹੀ ।
ਉਨ੍ਹਾਂ ਦੱਸਿਆ ਕਿ ਵੱਖ ਵੱਖ ਜ਼ਿਲ੍ਹਿਆਂ ਅੰਦਰ ਟਰੱਸਟ ਵੱਲੋਂ ਸਿਵਲ ਪੁਲਿਸ ਅਤੇ ਸਿਹਤ ਵਿਭਾਗ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਰਾਹੀਂ ਇਹ ਸਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ ।
ਉਨ੍ਹਾਂ ਦੱਸਿਆ ਕਿ ਸਭ ਤੋਂ ਵੱਧ ਮੰਦਬੁੱਧੀ ਬੱਚਿਆਂ ਨੂੰ ਦਿੱਤੀ ਜਾ ਰਹੀ ਹੈ ।
ਇਨ੍ਹਾਂ ਬੱਚਿਆਂ ਲਈ ਵੱਖ - ਵੱਖ ਸਥਾਨਾਂ ਦੇ ਸਕੂਲ ਸਥਾਪਤ ਕੀਤੇ ਗਏ ਹਨ ।
ਬਲਾਕ ਪ੍ਰਧਾਨ ਗੁਰੂਹਰਸਹਾਏ ਜਗਦੀਸ਼ ਥਿੰਦ ਨੇ ਦੱਸਿਆ ਕਿ ਧਰਤੀ ਹੇਠਲੇ ਪੀਣ ਵਾਲੇ ਖ਼ਰਾਬ ਪਾਣੀ ਵਾਲੇ ਸਥਾਨਾਂ ਤੇ ਸਰਕਾਰੀ ਸਕੂਲਾਂ ,ਅਦਾਲਤਾਂ , ਹਸਪਤਾਲਾਂ , ਜੇਲ੍ਹਾਂ ਅਤੇ ਹੋਰ ਜਨਤਕ ਸਥਾਨਾਂ ਤੇ ਆਰ ਓ ਲਗਾ ਕੇ ਦਿੱਤੇ ਗਏ ਹਨ ।
ਉਨ੍ਹਾਂ ਦੱਸਿਆ ਕਿ ਵਿਦੇਸ਼ਾਂ ਵਿੱਚ ਦੁਰਘਟਨਾਵਾਂ ਦਾ ਸ਼ਿਕਾਰ ਹੋ ਕੇ ਮਾਰੇ ਜਾਂਦੇ ਦੇਸ਼ਵਾਸੀਆਂ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੱਕ ਲੈ ਕੇ ਆਉਣ ਦਾ ਉਪਰਾਲਾ ਵੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਕੀਤਾ ਜਾ ਰਿਹਾ ਹੈ ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਗਜੀਤ ਸਿੰਘ ਬੌਬੀ ਬਰਾੜ ਨਿਊਜ਼ੀਲੈਂਡ , ਵਿਜੇ ਥਿੰਦ , ਸੰਦੀਪ ਖੁੱਲਰ , ਵਰਿੰਦਰ ਵਿੰਦੂ, ਐਡਵੋਕੇਟ ਸੁਚਿੰਤ ਥਿੰਦ , ਅਸ਼ੋਕ ਕੁਮਾਰ ਤੋਂ ਇਲਾਵਾ ਹੋਰ ਵੀ ਪਤਵੰਤੇ ਮੌਜੂਦ ਸਨ