ਅਸ਼ੋਕ ਵਰਮਾ
ਮਾਨਸਾ, 31 ਮਈ 2020 - ਮਾਨਸਾ ਪੁਲਿਸ ਨੇ ਵੱਖ ਵੱਖ ਥਾਵਾਂ ਤੋਂ 10 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਵਿਰੁੱਧ 11 ਮੁਕੱਦਮੇ ਦਰਜ ਕੀਤੇ ਹਨ। ਮੁਲਜ਼ਮਾਂ ਕੋਲੋ 9 ਗ੍ਰਾਮ ਹੈਰੋਇਨ (ਚਿੱਟਾ), 350 ਲੀਟਰ ਲਾਹਣ ਅਤੇ 89 ਬੋਤਲਾਂ ਸ਼ਰਾਬ ਦੀ ਬਰਾਮਦ ਕੀਤੀ ਗਈ ਹੈ। ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਥਾਣਾ ਸਦਰ ਮਾਨਸਾ ਪੁਲਿਸ ਨੇ ਜਸਪਾਲ ਸਿੰਘ ਪੁੱਤਰ ਚਰਨਾ ਸਿੰਘ ਵਾਸੀ ਨਰਿੰਦਰਪੁਰਾ ਨੂੰ ਕਾਬੂ ਕਰਕੇ 9 ਗ੍ਰਾਮ ਹੈਰੋਇਨ (ਚਿੱਟਾ) ਬਰਾਮਦ ਹੋਣ ਤੇ ਉਸਦੇ ਵਿਰੁੱਧ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜਮ ਵੱਲੋਂ ਪੁੱਛਗਿਛ ਦੌਰਾਨ ਕੀਤੇ ਇੰਕਸਾਫ ਦੇ ਅਧਾਰ ਤੇ ਐਨ.ਡੀ.ਪੀ.ਐਸ. ਐਕਟ ਦਾ ਵਾਧਾ ਕਰਕੇ ਵੀਰਪਾਲ ਕੌਰ ਪਤਨੀ ਸਨੀ ਸਿੰਘ ਵਾਸੀ ਸੁਨਾਮ ਨੂੰ ਨਾਮਜਦ ਕੀਤਾ ਗਿਆ ਹੈ, ਜਿਸਦੀ ਗ੍ਰਿਫਤਾਰੀ ਬਾਕੀ ਹੈ।
ਥਾਣਾ ਸਰਦੂਲਗੜ੍ਹ ਦੀ ਪੁਲਿਸ ਨੇ ਮੁਖਬਰੀ ਦੇ ਆਧਾਰ ਤੇ ਨਿਸਾਨ ਸਿੰਘ ਪੁੱਤਰ ਸਰਮਾ ਸਿੰਘ ਵਾਸੀ ਝੰਡਾਂ ਕਲਾਂ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਾਇਆ। ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਕਾਬੂ ਕਰਕੇ 200 ਲੀਟਰ ਲਾਹਣ ਬਰਾਮਦ ਕੀਤੀ ਹੈ। ਥਾਣਾ ਜੌੜਕੀਆਂ ਪੁਲਿਸ ਨੇ ਮੁਖਬਰੀ ਦੇ ਆਧਾਰ ਤੇ ਨਾਇਬ ਸਿੰਘ ਪੁੱਤਰ ਜੁਗਰਾਜ ਸਿੰਘ ਵਾਸੀ ਕੁਸਲਾ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕਰਵਾ ਕੇ ਛਾਪੇਮਾਰੀ ਕਰਕੇ 100 ਲੀਟਰ ਲਾਹਣ ਬਰਾਮਦ ਕੀਤਾ ਪਰ ਗ੍ਰਿਫਤਾਰੀ ਬਾਕੀ ਹੈ। ਥਾਣਾ ਝੁਨੀਰ ਦੀ ਪੁਲਿਸ ਪਾਰਟੀ ਨੇ ਨਛੱਤਰ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਖਿਆਲੀ ਚਹਿਲਾਂ ਵਾਲੀ ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕੀਤੀ ਅਤੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਹੈ।
ਇਸੇ ਤਰ੍ਹਾਂ ਥਾਣਾ ਬੋਹਾ ਪੁਲਿਸ ਨੇ ਅਜੇ ਕੁਮਾਰ ਪੁੱਤਰ ਕਰਨੈਲ ਸਿੰਘ ਅਤੇ ਮੁਰਲੀ ਰਾਮ ਪੁੱਤਰ ਰਾਮਸਰੂਪ ਵਾਸੀਆਨ ਬੁਢਲਾਡਾ ਨੂੰ ਮੋਟਰਸਾਈਕਲ ਸਪਲੈਂਡਰ ਸਮੇਤ ਕਾਬੂ ਕਰਕੇ 36 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਾਹੀ (ਹਰਿਆਣਾ) ਬਰਾਮਦ ਕੀਤੀ ਅਤੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਹੈ। ਥਾਣਾ ਜੋਗਾ ਪੁਲਿਸ ਨੇ ਸੁਖਪਾਲ ਸਿੰਘ ਭੋਲਾ ਪੁੱਤਰ ਝੰਡਾਂ ਸਿੰਘ ਵਾਸੀ ਅਕਲੀਆਂ ਨੂੰ ਕਾਬੂ ਕਰਕੇ 9 ਬੋਤਲਾਂ ਸ਼ਰਾਬ ਬਰਾਮਦ ਕੀਤੀਆਂ ਅਤੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਹੈ। ਥਾਣਾ ਸਦਰ ਮਾਨਸਾ ਪੁਲਿਸ ਪਾਰਟੀ ਨੇ ਜਰਨੈਲ ਸਿੰਘ ਪੁੱਤਰ ਆਤਮਾ ਸਿੰਘ ਵਾਸੀ ਦਲੇਲ ਸਿੰਘ ਵਾਲਾ ਨੂੰ ਕਾਬੂ ਕਰਕੇ 9 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ (ਹਰਿਆਣਾ) ਬਰਾਮਦ ਕਰਕੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਹੈ।
ਥਾਣਾ ਸਿਟੀ1 ਮਾਨਸਾ ਦੀ ਪੁਲਿਸ ਪਾਰਟੀ ਨੇ ਸੁਖਵਿੰਦਰ ਸਿੰਘ ਪੁੱਤਰ ਕਸਮੀਰ ਸਿੰਘ ਵਾਸੀ ਮਾਨਸਾ ਨੂੰ ਕਾਬੂ ਕਰਕੇ 9 ਬੋਤਲਾਂ ਸਰਾਬ ਨਜਾਇਜ ਬਰਾਮਦ ਕਰਕੇ ਦੋਸੀ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਥਾਣਾ ਬਰੇਟਾ ਪੁਲਿਸ ਨੇ ਰਣਜੀਤ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਸਿਰਸੀਵਾਲਾ ਤੋਂ ਬੋਤਲਾਂ ਸ਼ਰਾਬ ਬਰਾਮਦ ਕੀਤੀਆਂ ਅਤੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਪਾਲਾ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਝੰਡਾ ਕਲਾਂ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕਰਾਇਆ, ਪੁਲਿਸ ਪਾਰਟੀ ਵੱਲੋਂ ਰੇਡ ਕਰਕੇ 9 ਬੋਤਲਾ ਸ਼ਰਾਬ ਨਜਾਇਜ਼ ਬਰਾਮਦ ਕੀਤੀ ਗਈ ਗ੍ਰਿਫਤਾਰੀ ਬਾਕੀ ਹੈ। ਥਾਣਾ ਜੋਗਾ ਪੁਲਿਸ ਪਾਰਟੀ ਨੇ ਬਲਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਰੱਲਾ ਨੂੰ ਕਾਬੂ ਕਰਕੇ 8 ਬੋਤਲਾਂ ਸ਼ਰਾਬ ਬਰਾਮਦ ਕਰਕੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।