ਪਰਵਿੰਦਰ ਸਿੰਘ ਕੰਧਾਰੀ
- ਕੋਵਿਡ-19 ਤਹਿਤ 102 ਵਿਅਕਤੀਆਂ ਦੇ ਇਕੱਤਰ ਕੀਤੇ ਸੈਂਪਲ
ਫਰੀਦਕੋਟ, 31 ਮਈ 2020 - ਸਿਵਲ ਸਰਜਨ ਡਾ.ਰਜਿੰਦਰ ਕੁਮਾਰ ਨੇ ਦੱਸਿਆ ਕਿ ਕੋਵਿਡ-19 ਦੀਆਂ ਅੱਜ ਤੱਕ 4584 ਸੈਂਪਲ ਲੈਬ ਵਿੱਚ ਭੇਜੇ ਜਾ ਚੁੱਕੇ ਹਨ। ਜਿੰਨਾਂ ਵਿੱਚੋਂ 117 ਸੈਂਪਲਾਂ ਦੇ ਨਤੀਜੇ ਆਉਣੇ ਬਾਕੀ ਹਨ। ਪ੍ਰਾਪਤ ਨਤੀਜਿਆਂ ਵਿੱਚ 4329 ਰਿਪੋਰਟਾਂ ਨੈਗੇਟਿਵ ਆਈਆਂ ਹਨ। ਹੁਣ ਫਰੀਦਕੋਟ ਦਾ 1 ਐਕਟਿਵ ਕੇਸ ਹੈ ਜੋ ਸਥਾਨਕ ਗੁਰੁ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਖੇ ਆਈਸੋਲੇਸ਼ਨ ਵਾਰਡ ਵਿੱਚ ਦਾਖਲ ਹਨ।
ਵਿਭਾਗ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾ ਕੋਟਕਪੂਰਾ,ਜੈਤੋ,ਬਾਜਾਖਾਨਾ,ਸਾਦਿਕ ਅਤੇ ਫਰੀਦਕੋਟ ਵਿਖੇ ਸਤਾਪਿਤ ਫਲੂ ਕਾਰਨਰ ਵਿਖੇ ਸੈਂਪਲ ਇਕੱਤਰ ਕਰ ਲੈਬ ਨੂੰ ਜਾਂਚ ਲਈ ਭੇਜੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਫਰੀਦਕੋਟ ਕੁਮਾਰ ਸੌਰਭ ਰਾਜ ਆਈ.ਏ.ਐਸ ਦੀ ਯੋਗ ਅਗਵਾਈ ਹੇਠ ਜ਼ਿਲੇ ਭਰ ਵਿੱਚ ਕੋਰੋਨਾ ਮਹਾਂਮਾਰੀ ਨੂੰ ਕਾਬੂ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ,ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਟੀਮਾਂ ਤਨਦੇਹੀ ਨਾਲ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਜਾਰੀ ਪੱਤਰ ਤੇ ਅਮਲ ਕਰਦਿਆਂ ਜ਼ਿਲ੍ਹੇ ਵਿੱਚ ਜੇਕਰ ਕੋਈ ਵਿਅਕਤੀ ਮਾਸਕ ਨਹੀ ਪਹਿਨੇਗਾ ਤਾਂ ਉਸਨੂੰ 500/-ਰਪਏ,ਇਕਾਂਤਵਾਸ ਦੀ ਉਲੰਘਣਾ ਕਰਨ ਵਾਲੇ ਨੂੰ 2000/- ਰੁਪਏ ਅਤੇ ਜਨਤਕ ਸਥਾਨ ਤੇ ਥੁੱਕਣ ਵਾਲੇ ਵਿਅਕਤੀ ਨੂੰ 500/- ਰੁਪਏ ਮੌਕੇ ਤੇ ਜ਼ੁਰਮਾਨਾ ਕਰਨ ਲਈ ਅਧਿਕਾਰੀਆਂ ਨੂੰ ਚਲਾਣ ਕਾਪੀਆਂ ਜਾਰੀ ਕਰ ਦਿੱਤੀਆਂ ਗਈਆਂ ਹਨ। ਕੋਵਿਡ-19 ਦੇ ਜ਼ਿਲ੍ਹਾ ਨੋਡਲ ਅਫਸਰ ਡਾ.ਮਨਜੀਤ ਕ੍ਰਿਸ਼ਨ ਭੱਲਾ ਨੇ ਕਿਹਾ ਕਿ ਕਿਹਾ ਕਿ ਸਾਰਿਆਂ ਨੂੰ ਸਰਕਾਰ ਦੀਆਂ ਹਦਾਇਤਾਂ ਅਤੇ ਅਡਵਾਇਜ਼ਰੀਆਂ ਨੂੰ ਧਿਆਨ ਵਿੱਚ ਰੱਖਣਾ ਚਾਹੀਦਾ ਹੈ।
ਉਨ੍ਹਾਂ ਘਰ ਇਕਾਂਤਵਾਸ ਕੀਤੇ ਵਿਅਕਤੀਆਂ ਨੂੰ ਕੋਵਾ ਐਪ ਡਾਉਨਲੋਡ ਕਰਵਾਉਣ ਲਈ ਮਾਸ ਮੀਡੀਆ ਇੰਚਾਰਜ ਡਾ.ਪ੍ਰਭਦੀਪ ਸਿੰਘ ਚਾਵਲਾ ਨੂੰ ਫੀਲਡ ਸਟਾਫ ਅਤੇ ਪੰਚਾਇਤਾਂ ਨਾਲ ਤਾਲਮੇਲ ਬਨਾਉਣ ਦੀ ਹਦਾਇਤ ਕੀਤੀ। ਉਨ੍ਹਾਂ ਵਿਭਾਗ ਦੇ ਮੈਡੀਕਲ,ਪੈਰਾ-ਮੈਡੀਕਲ,ਰੂਰਲ ਮੈਡੀਕਲ ਅਫਸਰ,ਫਾਰਮਾਸਿਸਟਾਂ ਅਤੇ ਆਸ਼ਾ ਵਰਕਰਾਂ ਨੂੰ ਹੋਂਸਲਾਂ ਦਿੰਦਿਆਂ ਆਪਣੀ ਸੁਰੱਖਿਆ ਦਾ ਵੀ ਧਿਆਨ ਰੱਖਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਫਰੰਟ ਲਈਨ ਤੇ ਸੇਵਾਵਾਂ ਨਿਭਾ ਰਹੀਆਂ ਆਸ਼ਾ ਵਰਕਰ,ਸਿਹਤ ਵਿਭਾਗ ਦਾ ਸਟਾਫ,ਪੁਲਸ ਵਿਭਾਗ ਦੇ ਅਤੇ ਸਟਾਫ ਮੈਂਬਰਾਂ ਦੀ ਸਕਰੀਨੰਗ ਕਰ ਖੰਘ,ਜ਼ੁਕਾਮ,ਬੁਖਾਰ ਜਾਂ ਫਲੂ ਵਰਗੇ ਲੱਛਣ ਵਾਲਿਆਂ ਦੇ ਸੈਂਪਲ ਇਕੱਤਰ ਕਰਨ ਸਬੰਧੀ ਵੀ ਜ਼ਿਲ੍ਹੇ ਦੇ ਫਲੂ ਕਾਰਨਰ ਦੇ ਇੰਚਾਰਜਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਜਿਨ੍ਹਾਂ ਵਿਅਕਤੀਆਂ ਨੂੰ ਫਲੂ ਦੇ ਲੱਛਣ ਨਾ ਵੀ ਹੋਣ ਜੇ ਉਹ ਕੋਰੋਨਾ ਦਾ ਸ਼ੱਕ ਦੂਰ ਕਰਨਾ ਚਹੁੰਦੇ ਹਨ ਤਾਂ ਉਹ ਨੇੜੇ ਦੇ ਫਲੂ ਕਾਰਨਰ ਤੇ ਸੈਂਪਲ ਦੇ ਸਕਦੇ ਹਨ।