ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਡਿਪਟੀ ਕਮਿਸ਼ਨਰ ਫਾਜ਼ਿਲਕਾ ਅਰਵਿੰਦ ਪਾਲ ਸਿੰਘ ਸੰਧੂ । ਮੌਜੂਦ ਹਨ ਡਾ.ਆਰ ਪੀ ਸਿੰਘ ਐਡੀਸ਼ਨਲ ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀ
ਜਗਦੀਸ਼ ਥਿੰਦ
ਫਾਜ਼ਿਲਕਾ 1 ਜੂਨ
ਬੇਰੁਜ਼ਗਾਰ ਨੌਜ਼ਵਾਨ ਨੂੰ ਸਵੈ ਰੁਜ਼ਗਾਰ ਦੇ ਸਮਰੱਥ ਬਣਾਉਣ ਲਈ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਨੂੰ ਜ਼ਿਲ੍ਹੇ ਅੰਦਰ ਜ਼ਮੀਨੀ ਪੱਧਰ ’ਤੇ ਲਾਗੂ ਕੀਤਾ ਜਾ ਰਿਹਾ ਹੈ।
ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ ਨੇ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ਼ ਦੇ ਬਾਹਰ ਵੱਖ ਵੱਖ ਨਾਮੀ ਕੰਪਨੀਆਂ ’ਚ ਵਿੱਦਿਅਕ ਯੋਗਤਾ ਦੇ ਆਧਾਰ ’ਤੇ ਰੋਜ਼ਗਾਰ ਦੇ ਸਮਰੱਥ ਬਣੇ 33 ਪ੍ਰਾਰਥੀਆਂ ਨੂੰ ਨਿਯੁਕਤੀ ਪੱਤਰ ਸੋਂਪਣ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 459 ਬੇਰੁਜ਼ਾਗਾਰ ਨੋਜਵਾਨਾਂ ਨੂੰ ਸਵੈ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਭਗ 6.35 ਕਰੋੜ ਰੁਪਏ ਦੀ ਰਾਸ਼ੀ ਦੇ ਕਰਜ਼ੇ ਮਨਜ਼ੂਰ ਕੀਤੇ ਗਏ ਹਨ।
ਸ. ਸੰਧੂ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਕੋਰੋਨਾ ਵਾਇਰਸ ਮਹਾਂਮਾਰੀ ਦੇ ਸੰਕਟ ਦੇ ਬਾਵਜੂਦ ਟੇਲੀਫੋਨ ਰਾਹੀ ਰਾਬਤਾ ਕਰਕੇ ਪੁਖਰਾਜ ਹੈਲਥ ਕੇਅਰ ਪ੍ਰਾਈਵੇਟ ਲਿਮਟਿਡ, ਲਾਈਫ ਇੰਸੋਰੈਂਸ਼ ਕੰਪਨੀ ਅਬੋਹਰ, ਸਵਰਾਜ ਇੰਜਣ ਲਿਮਟਿਡ ਅਤੇ ਆਦਤਿਆ ਬਿਰਲਾ ਕੰਪਨੀਆਂ ਨਾਲ ਨੌਜਵਾਨਾਂ ਦੀ ਇੰਟਰਵਿਊ ਕਰਵਾਈ ਕਰਵਾ ਕੇ ਰੋਜ਼ਗਾਰ ਦੇ ਸਮਰੱਥ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ’ਤੇ ਕਾਰੋਬਾਰ ਬਿਊਰੋ ਵੱਲੋਂ ਆਨਲਾਈਨ ਿਕ ਤਿਆਰ ਕੀਤਾ ਗਿਆ ਹੈ, ਜਿਸਦੇ ਰਾਹੀ ਸਵੈ ਰੁਜ਼ਾਗਰ ਲਈ ਘਰ ਬੈਠੇ ਹੀ ਲੋਨ ਲੈਣ ਦੇ ਚਾਹਵਾਨ ਨੌਜਵਾਨ ਵੱਲੋਂ ਅਰਜ਼ੀਆਂ ਭੇਜੀਆ ਜਾ ਰਹੀਆ ਹਨ। ਉਨ੍ਹਾਂ ਦੱਸਿਆ ਹੁਣ ਤੱਕ ਰੋਜ਼ਗਾਰ ਤੇ ਕਾਰੋਬਾਰ ਵਿਭਾਗ ਨੂੰ ਸਵੈ ਰੁਜ਼ਗਾਰ ਲਈ 492 ਅਰਜ਼ੀਆਂ ਪ੍ਰਾਪਤ ਹੋਈਆ ਹਨ। ਉਨ੍ਹਾਂ ਦੱਸਿਆ ਕਿ ਪ੍ਰਾਪਤ ਹੋਈਆ ਅਰਜ਼ੀਆਂ ਜ਼ਿਲ੍ਹਾ ਉਦਯੋਗ ਕੇਂਦਰ, ਬੈਕ ਫਿੰਕੋ, ਲੀਡ ਬੈਂਕ , ਡੇਅਰੀ ਵਿਭਾਗ, ਮੱਛੀ ਪਾਲਣ, ਅਨੁਸੂਚਿਤ ਜਾਤੀ ਤੇ ਪੱਛੜੀ ਸ਼ਰੇਣੀ ਭੌ ਵਿਕਾਸ ਵਿਭਾਗਾਂ ਨੂੰ ਸਪਾਂਸਰ ਕਰ ਦਿੱਤੀਆਂ ਗਈਆਂ ਹਨ ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਇੰਡਸ਼ਟਰੀਜ਼ ਵਿਭਾਗ ਵੱਲੋਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਦੇ 40 ਕੇਸ ਬੈਂਕਾਂ ਨੂੰ ਭੇਜੇ ਗਏ ਸੀ, ਜਿਸਦੇ ਵਿੱਚੋਂ 27 ਕੇਸ਼ ਮਨਜ਼ੂਰ ਹੋਣ ਤੋਂ ਬਾਅਦ 18 ਬੇਰੁਜ਼ਗਾਰਾਂ ਨੂੰ ਅਦਾਇਗੀ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਡੇਅਰੀ ਵਿਭਾਗ ਵੱਲੋਂ ਡੇਅਰੀ ਦੇ ਕਿੱਤੇ ਨਾਲ ਕੰਮ ਕਰਨ ਵਾਲੇ ਬੇਰੁਜ਼ਗਾਰਾਂ ਦੇ ਬੈਂਕਾਂ ਵੱਲੋਂ 19 ਕੇਸ ਮਨਜ਼ੂਰ ਕੀਤੇ ਗਏ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਕਮ ਮੁੱਖ ਕਾਰਜ਼ਕਾਰੀ ਅਫ਼ਸਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਡਾ. ਆਰ.ਪੀ. ਸਿੰਘ, ਸਹਾਇਕ ਕਮਿਸ਼ਨਰ ਜ ਕੰਵਰਜੀਤ ਸਿੰਘ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਅਫ਼ਸਰ ਕਿ੍ਰਸ਼ਨ ਲਾਲ ਅਤੇ ਹੋਰ ਸਬੰਧਤ ਅਧਿਕਾਰੀ ਹਾਜ਼ਰ ਸਨ।