ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 2 ਜੂਨ 2020 - ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਵੱਲੋਂ ਇੱਕ ਅਹਿਮ ਫ਼ੈਸਲਾ ਲੈਂਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵੀ.ਸੀ. (ਉਪ ਕੁਲਪਤੀ) ਪ੍ਰੋ: ਜਸਪਾਲ ਸਿੰਘ ਸੰਧੂ ਦਾ ਕਾਰਜਕਾਲ 3 ਸਾਲਾਂ ਲਈ ਵਧਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪ੍ਰੋ. ਜਸਪਾਲ ਸਿੰਘ ਸੰਧੂ ਦਾ ਕਾਰਜਕਾਲ ਇਸੇ ਸਾਲ ਜੂਨ ਮਹੀਨੇ 'ਚ ਸਮਾਪਤ ਹੋ ਰਿਹਾ ਸੀ ਅਤੇ ਉਹ ਹੁਣ 2023 ਤੱਕ ਜੀ. ਐਨ. ਡੀ. ਯੂ. ਦੇ ਉਪ ਕੁਲਪਤੀ ਦੇ ਅਹੁਦੇ 'ਤੇ ਕਾਇਮ ਰਹਿਣਗੇ।