ਆਨੰਦਪੁਰ ਸਾਹਿਬ, 1 ਜੁਲਾਈ, 2020 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਚ ਹੋਏ ਲੰਗਰ ਘੁਟਾਲੇ ਦੇ ਮਾਮਲੇ ਵਿਚ ਮੈਨੇਜਰ ਸਮੇਤ ਪੰਜ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਕਾਰਵਾਈ ਦੀ ਪੁਸ਼ਟੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਨੇ ਕੀਤੀ ਹੈ।
ਮੁਅੱਤਲ ਕੀਤੇ ਮੁਲਾਜ਼ਮਾਂ 'ਚ ਜਸਵੀਰ ਸਿੰਘ ਮੈਨੇਜਰ, ਲਖਵਿੰਦਰ ਸਿੰਘ ਮੀਤ ਮੈਨੇਜਰ, ਕੌਰ ਸਿੰਘ ਅਕਾਊਂਟੈਂਟ, ਪਰਮਿੰਦਰ ਸਿੰਘ ਸਟੋਰ ਕੀਪਰ, ਬਖਸ਼ੀਸ਼ ਸਿੰਘ ਇੰਸਪੈਕਟਰ ਸ਼ਾਮਲ ਹਨ। ਇਹ ਫੈਸਲਾ ਦੇਰ ਰਾਤ ਲਿਆ ਗਿਆ ਹੈ। ਹੁਣ ਗੁਰਦੀਪ ਸਿੰਘ ਕੰਗ ਨੂੰ ਨਵਾਂ ਮੈਨੇਜਰ ਨਿਯੁਕਤ ਕੀਤਾ ਗਿਆ ਹੈ। ਉਹ ਇਸ ਤੋਂ ਪਹਿਲਾਂ ਮਾਛੀਵਾੜਾ ਵਿਖੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਸਨ।