ਫਿਰੋਜ਼ਪੁਰ 2 ਜੁਲਾਈ 2020 - ਦੀ ਕਲਾਸ ਫੌਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ, ਬਰਾਂਚ ਜ਼ਿਲ੍ਹਾ ਫ਼ਿਰੋਜ਼ਪੁਰ ਵੱਲੋਂ ਜ਼ਿਲ੍ਹਾ ਪ੍ਰਧਾਨ ਰਾਮ ਪ੍ਰਸ਼ਾਦ, ਜ਼ਿਲ੍ਹਾ ਜਨਰਲ ਸਕੱਤਰ ਪ੍ਰਵੀਨ ਕੁਮਾਰ ਅਤੇ ਮੁੱਖ ਸਲਾਹਕਾਰ ਰਾਮ ਅਵਤਾਰ ਦੀ ਅਗਵਾਈ ਵਿਚ ਅੱਜ ਆਬਕਾਰੀ ਵਿਭਾਗ ਦੇ ਯੂਨੀਅਨ ਮੀਟਿੰਗ ਵਿਖੇ ਆਬਕਾਰੀ ਵਿਭਾਗ ਦੀ ਜ਼ਿਲ੍ਹਾ ਪੱਧਰ ਯੂਨੀਅਨ ਦੀ ਚੋਣ ਸਰਬਸੰਮਤੀ ਨਾਲ ਹੋਈ। ਇਸ ਸਰਬਸੰਮਤੀ ਚੋਣ ਦੌਰਾਨ ਵੱਖ-ਵੱਖ ਵਿਭਾਗਾਂ ਦੇ ਦਰਜਾ ਚਾਰ ਕਰਮਚਾਰੀ ਹਾਜ਼ਰ ਸਨ। ਇਸ ਮੌਕੇ ਅਮਰਜੀਤ ਸਿੰਘ ਨੂੰ ਪ੍ਰਧਾਨ, ਸੁਨੀਲ ਕੁਮਾਰ ਨੂੰ ਸੀਨੀਅਰ ਮੀਤ ਪ੍ਰਧਾਨ, ਕਮਲ ਰਾਜ ਨੂੰ ਜਨਰਲ ਸਕੱਤਰ, ਰਮਨ ਨੂੰ ਵਿੱਤ ਸਕੱਤਰ, ਡਿੰਪਲ ਨੂੰ ਮੁੱਖ ਸਲਾਹਕਾਰ ਦੇ ਅਹੁਦੇ ਵਜੋਂ ਸਰਬਸੰਮਤੀ ਨਾਲ ਚੋਣ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਮ ਪ੍ਰਸ਼ਾਦ, ਜ਼ਿਲ੍ਹਾ ਜਨਰਲ ਸਕੱਤਰ ਪ੍ਰਵੀਨ ਕੁਮਾਰ ਅਤੇ ਜ਼ਿਲ੍ਹਾ ਮੁੱਖ ਸਲਾਹਕਾਰ ਰਾਮ ਅਵਤਾਰ ਨੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਨਵੇਂ ਚੁਣੇ ਗਏ ਅਹੁਦੇਦਾਰ ਆਪਣੇ ਅਹੁਦੇ ਦਾ ਸਹੀ ਇਸਤੇਮਾਲ ਕਰਨ ਤੇ ਜ਼ਿਲ੍ਹਾ ਪੱਧਰ ਤੇ ਲੱਗਣ ਵਾਲੇ ਰੋਸ ਪ੍ਰਦਰਸ਼ਨ ਵਿਚ ਵੱਧ ਚੜ ਕੇ ਸ਼ਾਮਲ ਹੋਣ ਅਤੇ ਜ਼ਿਲ੍ਹਾ ਪੱਧਰ ਦੀ ਯੂਨੀਅਨ ਦਾ ਵੱਧ ਤੋਂ ਵੱਧ ਸਾਥ ਦੇਣ ਤਾਂ ਜੋ ਸਰਕਾਰ ਦੀਆਂ ਮੁਲਾਜ਼ਮ ਪ੍ਰਤੀ ਮਾਰੂ ਨੀਤੀਆਂ ਖ਼ਿਲਾਫ਼ ਜੰਗ ਲੜੀ ਜਾ ਸਕੇ। ਇਸ ਮੌਕੇ ਸੁਰਿੰਦਰ ਕੁਮਾਰ ਸ਼ਰਮਾ ਜ਼ਿਲ੍ਹਾ ਪ੍ਰੈੱਸ ਸਕੱਤਰ, ਗੁਰਦੇਵ ਸਿੰਘ ਜ਼ਿਲ੍ਹਾ ਖ਼ਜ਼ਾਨਚੀ, ਵਿਲਸਨ ਪ੍ਰਧਾਨ ਡੀਸੀ ਦਫ਼ਤਰ, ਮਹੇਸ਼ ਕੁਮਾਰ ਪ੍ਰਧਾਨ ਨਹਿਰੀ ਵਿਭਾਗ, ਮੁਨਸ਼ੀ ਰਾਮ, ਸੁਖਵਿੰਦਰ ਸਿੰਘ, ਬੂਟਾ ਸਿੰਘ ਡੀਸੀ ਦਫ਼ਤਰ, ਜਤਿੰਦਰ ਸਿੰਘ ਪ੍ਰਧਾਨ ਰਜਿਸਟਰਾਰ ਦਫ਼ਤਰ, ਡੀਐੱਸ ਅਟਵਾਲ ਸਿੱਖਿਆ ਵਿਭਾਗ, ਲਾਲਜੀਤ, ਅਜੀਤ ਗਿੱਲ, ਮਨਿੰਦਰ ਸਿੰਘ, ਅਮਲੋਕ ਚੰਦ ਸਿਵਲ ਸਰਜਨ ਦਫ਼ਤਰ ਸਮੇਤ ਵੱਡੀ ਗਿਣਤੀ ਵਿਚ ਕਰਮਚਾਰੀਆਂ ਨੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੱਤੀ।