ਅੰਮ੍ਰਿਤਸਰ ਰੇਲ ਹਾਦਸੇ 'ਚ ਨਗਰ ਨਿਗਮ ਦੇ 4 ਮੁਲਾਜ਼ਮ ਦੋਸ਼ੀ ਕਰਾਰ
ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 3 ਜੁਲਾਈ, 2020 : ਅੰਮ੍ਰਿਤਸਰ 'ਚ ਦਸਹਿਰੇ ਮੌਕੇ ਹੋਏ ਰੇਲ ਹਾਦਸੇ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ।। ਅੰਮ੍ਰਿਤਸਰ ਰੇਲ ਹਾਦਸੇ 'ਚ ਨਗਰ ਨਿਗਮ ਅੰਮ੍ਰਿਤਸਰ ਦੇ ਮੁਲਾਜ਼ਮਾਂ 'ਤੇ ਸ਼ਿਕੰਜਾ ਕੱਸਿਆ ਗਿਆ ਹੈ।। ਜੁਡੀਸ਼ੀਅਲ ਰਿਪੋਰਟ 'ਚ ਨਗਰ ਨਿਗਮ ਦੇ 4 ਮੁਲਾਜ਼ਮ ਦੋਸ਼ੀ ਕਰਾਰ ਦਿੱਤੇ ਗਏ ਹਨ।। ਇਸ ਦੇ ਲਈ ਸੇਵਾਮੁਕਤ ਜੱਜ ਅਮਰਜੀਤ ਸਿੰਘ ਕਟਾਰੀ ਨੇ ਆਪਣੀ ਰਿਪੋਰਟ ਪੰਜਾਬ ਸਰਕਾਰ ਨੂੰ ਸੌਂਪੀ ਹੈ। ਮਿਲੀ ਜਾਣਕਾਰੀ ਅਨੁਸਾਰ ਸੇਵਾਮੁਕਤ ਜੱਜ ਅਮਰਜੀਤ ਸਿੰਘ ਕਟਾਰੀ ਨੇ ਆਪਣੀ ਰਿਪੋਰਟ 'ਚ ਸੁਸ਼ਾਂਤ ਭਾਟੀਆ, ਪੁਸ਼ਪਿੰਦਰ ਸਿੰਘ, ਕੇਵਲ ਸਿੰਘ ਅਤੇ ਗਿਰੀਸ਼ ਕੁਮਾਰ ਨੂੰ ਦੋਸ਼ੀ ਕਰਾਰ ਦੱਸਿਆ ਹੈ।।