ਅਸ਼ੋਕ ਵਰਮਾ
ਮਾਨਸਾ, 8 ਜੁਲਾਈ 2020 - ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਖਿਲਾਫ ਜੰਗ ਵਿਚ ਫਤਿਹ ਹਾਸਲ ਕਰਨ ਹਿਤ ਚਲਾਈ ਗਈ ਮਿਸ਼ਨ ਫਤਿਹ ਮੁਹਿੰਮ ਤਹਿਤ ਹਰ ਵਰਗ ਦਾ ਖਿਆਲ ਰੱਖਿਆ ਜਾ ਰਿਹਾ ਹੈ। ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਾਅ ਸਬੰਧੀ ਜਾਗਰੂਕਤਾ ਤੋਂ ਲੈ ਕੇ ਗਰੀਬ ਵਰਗ ਨੂੰ ਆ ਰਹੀਆਂ ਮੁਸ਼ਕਲਾਂ ਲਈ ਵੀ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।
ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ੍ਰੀ ਪ੍ਰੇਮ ਮਿੱਤਲ ਨੇ ਕੋਰੋਨਾ ਮਹਾਂਮਾਰੀ ਦੌਰਾਨ ਸੁੱਕੇ ਰਾਸ਼ਨ ਦੀਆਂ ਕਿੱਟਾਂ ਵੰਡਣ ਦੀ ਮੁੰਹਿਮ ਨੂੰ ਅੱਗੇ ਤੋਰਦਿਆਂ ਵੀ.ਕੇ ਭੱਠਾ ਖੀਵਾ ਤੇ ਕੰਮ ਕਰਦੇ ਪ੍ਰਵਾਸੀ ਮਜਦੂਰਾਂ ਨੂੰ ਰਾਸ਼ਨ ਕਿੱਟਾਂ ਵੰਡਣ ਦੌਰਾਨ ਕੀਤਾ।
ਚੇਅਰਮੈਨ ਪ੍ਰੇਮ ਮਿੱਤਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਖੁਰਾਕ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਇਸ ਮਹਾਂਮਾਰੀ ਦੌਰਾਨ ਹਰ ਇੱਕ ਲੋੜਵੰਦ ਅਤੇ ਗਰੀਬ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਮੁਹੱਈਆ ਕਰਵਾਇਆ ਜਾ ਰਿਹਾ ਹੈ ਤਾਂ ਜੋ ਇਸ ਸੰਕਟ ਦੀ ਘੜੀ ਦੌਰਾਨ ਹਰ ਇੱਕ ਗਰੀਬ ਦੇ ਘਰ ਰੋਟੀ ਪੱਕ ਸਕੇ।
ਇਸ ਮੌਕੇ ਮੱਘਰ ਮੱਲ ਖਿਆਲਾ, ਬੰਟੀ ਖਿਆਲਾ, ਬਲਾਕ ਸੰਮਤੀ ਮੈਂਬਰ ਪ੍ਰਗਟ ਸਿੰਘ, ਸਰਪੰਚ ਘੁੱਦਰ ਸਿੰਘ ਖੀਵਾ, ਪਵਨ ਕੋਟਲੀ, ਜਗਤ ਰਾਮ, ਸ਼ਿਵਮ ਜਿੰਦਲ ਤੋਂ ਇਲਾਵਾ ਹੋਰ ਵੀ ਮੌਜੂਦ ਸਨ।