ਮਨਪ੍ਰੀਤ ਸਿੰਘ ਜੱਸੀ
, 10 ਜੁਲਾਈ 2020 - ਸ੍ਰੀ ਗੁਰੂ ਗ੍ਰੰਥ ਸਾਹਿਬ ਸਾਹਿਬ ਭਵਨ ਤੋਂ 267 ਪਾਵਨ ਸਰੂਪ ਗੁੰਮ ਹੋਣ ਸੰਬੰਧੀ ਅੱਜ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅੱਜ ਸ਼੍ਰੋਮਣੀ ਕਮੇਟੀ ਦੇ ਪੰਜ ਮੈਂਬਰ ਜਥੇਦਾਰ ਸੇਵਾ ਸਿੰਘ ਸੇਖਵਾਂ ਗੁਰਦਾਸਪੁਰ, ਬੀਬੀ ਕਿਰਨਜੋਤ ਕੌਰ ਅੰਮ੍ਰਿਤਸਰ ਪੱਛਮੀ, ਹਰਪ੍ਰੀਤ ਸਿੰਘ ਗਰਚਾ ਲੁਧਿਆਣਾ, ਮਹਿੰਦਰ ਸਿੰਘ ਹੁਸੈਨਪੁਰ ਨਵਾਂ ਸ਼ਹਿਰ ਅਤੇ ਅਮਰੀਕ ਸਿੰਘ ਸ਼ਾਹਪੁਰ ਡੇਰਾ ਬਾਬਾ ਨਾਨਕ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮਿਲਣ ਲਈ ਪਹੁੰਚੇ।
ਜਿੱਥੇ ਉਨ੍ਹਾਂ ਵੱਲੋਂ ਪ੍ਰਧਾਨ ਸ਼੍ਰੋਮਣੀ ਕਮੇਟੀ ਅਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਬੇਨਤੀ ਕੀਤੀ ਹੈ ਕਿ ਇਸ ਘਟਨਾ ਦੀ ਇਨਕੁਆਰੀ ਕਿਸੇ ਵਿਦਵਾਨ, ਲੇਖਕ ਜਾ ਰਿਟਾਇਰ ਹਾਈ ਕੋਰਟ ਦੇ ਜੱਜ ਕੋਲੋਂ ਕਰਵਾਈ ਜਾਵੇ ਕਿਉਂਕਿ ਸੰਗਤ ਬੜੀ ਬੇਸਬਰੀ ਨਾਲ ਉਨ੍ਹਾਂ ਦੋਸ਼ੀਆਂ ਨੂੰ ਸਜ਼ਾ ਮਿਲਣ ਇੰਤਜ਼ਾਰ ਕਰ ਰਹੀ ਹੈ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਕਹਿਣ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਲੋਕਾਂ ਨੂੰ ਪੜਤਾਲੀਆਂ ਕਮੇਟੀ ਦੀ ਜ਼ਿੰਮੇਵਾਰੀ ਸੌਂਪੀ ਹੈ। ਜਿਨ੍ਹਾਂ ਦੇ ਹੁੰਦਿਆਂ ਇਹ ਮੰਦਭਾਗੀ ਘਟਨਾ ਵਾਪਰੀ ਹੈ। ਸ਼੍ਰੋਮਣੀ ਕਮੇਟੀ ਦੇ ਇਨ੍ਹਾਂ ਅਧਿਕਾਰੀਆਂ ਅਤੇ ਮੈਂਬਰਾਂ ਵਲੋਂ ਅਜੇ ਤਕ ਇਸ ਘਟਨਾ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ। ਸਗੋਂ ਇਕ ਸੇਵਾ ਮੁਕਤ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਵਲੋਂ ਇਸ ਗਲ ਦੀ ਜਾਣਕਾਰੀ ਦਿਤੀ ਗਈ ਹੈ।