ਫਿਰੋਜਪੁਰ, 11 ਜੁਲਾਈ 2020 : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ 'ਮਿਸ਼ਨ ਫ਼ਤਿਹ' ਤਹਿਤ ਜ਼ਿਲਾ ਪ੍ਰਸ਼ਾਸਨ ਵਲੋਂ ਕੋਰੋਨਾ ਵਾਇਰਸ ਮਹਾਂਮਾਰੀ ਦੀ ਜਾਂਚ ਲਈ ਹੁਣ ਤੱਕ 12187 ਲੋਕਾਂ ਦੇ ਗਲੇ ਰਾਹੀਂ ਟੈਸਟ ਕੀਤੇ ਗਏ। ਡਿਪਟੀ ਕਮਿਸ਼ਨਰ ਫਿਰੋਜ਼ਪੁਰ ਗੁਰਪਾਲ ਸਿੰਘ ਚਾਹਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਵਲੋਂ ਲਗਾਤਾਰ ਜ਼ਿਲ੍ਹੇ ਵਿੱਚ ਇਹ ਟੈਸਟ ਕੀਤੇ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਹੁਣ ਤੱਕ ਫਿਰੋਜਪੁਰ ਪ੍ਰਸ਼ਾਸਨ ਵਲੋਂ 12187 ਸ਼ੱਕੀ ਮਰੀਜ਼ਾਂ ਦੇ ਗਲੇ ਰਾਹੀਂ ਟੈਸਟ ਲਏ ਗਏ ਹਨ, ਜਿਨ੍ਹਾਂ ਵਿਚੋਂ 10827 ਟੈਸਟਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਹੈ ਅਤੇ 400 ਤੋਂ ਜਿਆਦਾ ਟੈਸਟਾਂ ਦੀ ਰਿਪੋਰਟ ਆਉਣੀ ਬਾਕੀ ਹੈ। ਹੁਣ ਤਕ 88 ਪਰਸੈਂਟ ਤੋਂ ਜਿਆਦਾ ਸੈਂਪਲ ਨੈਗੇਟਿਵ ਨਿਕਲੇ ਹਨ।
ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਮਹਾਂਮਾਰੀ ਨੂੰ ਜ਼ਿਲ੍ਹੇ ਵਿੱਚ ਫੈਲਣ ਤੋਂ ਰੋਕਣ ਲਈ ਸੰਜੀਦਾ ਉਪਰਾਲੇ ਕੀਤਾ ਜਾ ਰਹੇ ਹਨ ਅਤੇ ਜ਼ਿਲ੍ਹੇ ਨੂੰ ਕੋਰੋਨਾ ਮੁਕਤ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਹੋਰ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜੁਗਲ ਕਿਸ਼ੋਰ ਨੇ ਦੱਸਿਆ ਕਿ ਜ਼ਿਲੇ ਵਿੱਚ ਡੋਰ ਟੂ ਡੋਰ ਸਕਰੀਨਿੰਗ ਮੁਹਿਮ ਸ਼ੁਰੂ ਕੀਤੀ ਗਈ ਹੈ, ਜਿਸਦੇ ਤਹਿਤ ਆਸ਼ਾ ਵਰਕਰਾਂ ਅਤੇ ਸਿਹਤ ਕਾਮਿਆਂ ਦੀ ਟੀਮ ਲੋਕਾਂ ਦੇ ਘਰ-ਘਰ ਜਾ ਕੇ ਉਨਾਂ ਦੀ ਸਿਹਤ ਬਾਰੇ ਜਾਣਕਾਰੀ ਇਕਠਾ ਕਰ ਰਹੀਆ ਹਨ ਅਤੇ ਇਹ ਮੁਹਿਮ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਪ੍ਰਸਾਰ ਦੀ ਨਿਗਰਾਨੀ ਵਾਸਤੇ ਸ਼ੁਰੂ ਕੀਤੀ ਗਈ ਹੈ। ਹੁਣ ਤਕ 2.75 ਲੱਖ ਤੋਂ ਜਿਆਦਾ ਲੋਕਾਂ ਦੀ ਸਕਰੀਨਿੰਗ ਦਾ ਕੰਮ ਮੁਕਮਲ ਹੋ ਚੁਕਾ ਹੈ ਅਤੇ ਇਸ ਮੁਹਿਮ ਵਿਚ 745 ਆਸ਼ਾ ਵਰਕਰ ਅਤੇ ਸਿਹਤ ਕਾਮੇ ਲਗੇ ਹੋਏ ਹਨ।