ਰਜਨੀਸ਼ ਸਰੀਨ
ਸ਼ਹਿਰ, 12 ਜੁਲਾਈ 2020 - ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ 'ਚ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਵਿਦਿਅਕ ਮੁਕਾਬਲਿਆਂ ਨੂੰ ਰਾਜ ਭਰ ਦੇ ਸਰਕਾਰੀ ਸਕੂਲ ਦੇ ਅਧਿਆਪਕਾਂ, ਵਿਦਿਆਰਥੀਆਂ ਤੇ ਮਾਪਿਆਂ ਵੱਲੋਂ ਵੱਡਾ ਹੁੰਗਾਰਾ ਮਿਲ ਰਿਹਾ ਹੈ। ਇਸ ਸਬੰਧੀ ਉਲੀਕੇ ਗਏ 11 ਮੁਕਾਬਲਿਆਂ ਦੀਆਂ ਪੇਸ਼ਕਾਰੀਆਂ ਦਾ ਵਿਸ਼ਾ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਬਾਣੀ, ਉਸਤਤ, ਸਿੱਖਿਆਵਾਂ ਤੇ ਕੁਰਬਾਨੀ 'ਤੇ ਅਧਾਰਤ ਰੱਖਿਆ ਗਿਆ ਹੈ।
ਰਾਜ ਖੋਜ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ 6 ਜੁਲਾਈ ਤੋਂ ਸ਼ੁਰੂ ਕੀਤੇ ਗਏ ਇੰਨ੍ਹਾਂ ਆਨਲਾਈਨ ਮੁਕਾਬਲਿਆਂ ਦੀ ਸ਼ੁਰੂਆਤ ਸ਼ਬਦ ਗਾਇਨ ਤੋਂ ਹੋਈ ਹੈ। ਜਿਲ੍ਹਾ ਸਿੱਖਿਆ ਅਫਸਰ (ਐਲੀ.) ਪਵਨ ਕੁਮਾਰ ਨੇ ਦੱਸਿਆ ਕਿ ਇੰਨ੍ਹਾਂ ਮੁਕਾਬਲਿਆਂ ਦੇ ਪਹਿਲੇ ਗੇੜ ਤਹਿਤ 06 ਜੁਲਾਈ ਤੋਂ 11 ਜੁਲਾਈ ਤੱਕ ਵਿਦਿਆਰਥੀ ਕਲਾਕਾਰਾਂ ਵੱਲੋਂ ਸਕੂਲ ਪੱਧਰੀ ਮੁਕਾਬਲੇ ਲਈ ਸ੍ਰੀ ਗੁਰੁ ਤੇਗ ਬਹਾਦਰ ਜੀ ਦੀ ਬਾਣੀ ਨਾਲ ਸਬੰਧਤ ਸ਼ਬਦ ਗਾਇਨ ਦੀਆਂ ਵੀਡੀਓਜ਼ ਵੱਖ-ਵੱਖ ਸ਼ੋਸ਼ਲ ਮੀਡੀਆ ਸਾਧਨਾਂ 'ਤੇ ਅਪਲੋਡ ਕੀਤੀਆਂ ਜਾ ਰਹੀਆਂ ਹਨ। ਜਿੰਨ੍ਹਾਂ ਦਾ ਮੁਲਾਂਕਣ ਕਰਕੇ, 12 ਜੁਲਾਈ ਨੂੰ ਸਕੂਲ ਪੱਧਰ ਦੇ ਜੇਤੂਆਂ ਦਾ ਐਲਾਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੂੰ ਵੀ ਵੱਖਰੇ ਤੌਰ 'ਤੇ ਤਿੰਨੇ ਵਰਗਾਂ 'ਚ ਆਪਣੀ ਕਲਾ ਦਿਖਾਉਣ ਦਾ ਮੌਕਾ ਦਿੱਤਾ ਜਾ ਰਿਹਾ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆ ਜਿਲ੍ਹਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਇਸ ਮੁਕਾਬਲੇ ਵਿੱਚ ਜਿਲ੍ਹੇ 80 ਸਕੂਲਾਂ ਦੇਲਗਭਗ 110 ਬੱਚਿਆਂ ਨੇ ਭਾਗ ਲਿਆ ਹੈ ਹਾਲੇ ਮੁਕਾਬਲਾ ਦੇਰ ਰਾਤ 12ਵਜੇ ਤੱਕ ਚੱਲ ਰਿਹਾ ਹੈ।ਸੰਬੰਧਤ ਆਨ ਲਾਈਨ ਮੁਕਾਬਲਿਆਂ ਨੂੰ ਸੁਚਾਰੂ ਤਰੀਕੇ ਨਾਲ ਸਫਲ ਬਨਾਉਣ ਲਈ ਗਠਿਤ ਕੀਤੀ ਗਈ 30 ਮੈਂਬਰਾਂ ਦੀ ਟੀਮ ਪੂਰੀ ਤਨਦੇਹੀ ਨਾਲ ਇਹਨਾਂ ਮੁਕਾਬਲਿਆਂ ਨੂੰ ਪ੍ਰਭਾਵੀ ਬਨਾਉਣ ਵਿਚ ਲਗੀ ਹੋਈਹੈ ਅਤੇ ਪੜ੍ਹੋ ਪੰਜਾਬ ਪੜਾਉ ਪੰਜਾਬ ਦੀ ਪੂਰੀ ਟੀਮ ਉਹਨਾਂ ਦੀ ਪੂਰੀ ਸਹਾਇਤਾ ਕਰ ਰਹੇ ਹਨ ।
ਜਿਲ੍ਹਾ ਸਿੱਖਿਆ ਅਫਸਰ(ਐਸਿ) ਦੀ ਰਹਿਨੁਮਾਈ ਹੇਠ ਉਪ ਜਿਲ੍ਹਾ ਸਿੱਖਿਆ ਅਫਸਰ ਛੋਟੂ ,ਸਿੱਖਿਆ ਸੁਧਾਰ ਕਮੇਟੀ ਇੰਚਾਰਜ ਸ੍ਰੀ ਸੁਰਿੰਦਰਪਾਲ ਅਗਨੀਹੋਤਰੀ ,ਜਿਲ੍ਹਾ ਕੋ-ਆਰਡੀਨੇਟਰ ਸ਼ੋਸਲ ਮੀਡੀਆ ਕਮ ਪ੍ਰੋਗਰਾਮ ਨੋਡਲ ਅਫਸਰ ਗੁਰਦਿਆਲ ਸਿੰਘ,ਸਤਨਾਮ ਸਿੰਘ ਜਿਲ੍ਹਾ ਕੋਆਰਡੀਨੇਟਰ ਪਪਪਪ, ਸਮੇਤ ਸਾਰੇ ਟੀਮ ਮੈਂਬਰ ਇਹਨਾਂ ਆਨਲਾਈਨ ਮੁਕਾਬਲਿਆਂ ਵਿਚ ਊਰਜਾ ਅਤੇ ਤੇਜੀ ਕਾਇਮ ਰੱਖਣ ਲਈ ਪੂਰੀ ਤਨਦੇਹੀ ਨਾਲ ਜੁੱਟੇ ਹੋਏ ਹਨ ।ਇੰਨ੍ਹਾਂ ਮੁਕਾਬਲ਼ਿਆਂ ਦੀ ਖੂਬੀ ਹੈ ਇਹ ਹੈ ਕਿ ਵਿਦਿਆਰਥੀ ਘਰਾਂ 'ਚ ਬੈਠੇ ਹੀ ਆਨਲਾਈਨ ਵਿੱਦਿਅਕ ਮੁਕਾਬਲਿਆਂ 'ਚ ਹਿੱਸਾ ਲੈ ਰਹੇ ਹਨ ਤੇ ਵਿਦਿਆਰਥੀਆਂ ਨੂੰ ਨਾਲੋ-ਨਾਲ ਹੀ ਖੂਬਸੂਰਤ ਸਰਟੀਫਿਕੇਟ ਆਨਲਾਈਨ ਮਹੱਈਆ ਕਰਵਾਏ ਜਾ ਰਹੇ ਹਨ।