ਜੀ ਐਸ ਪੰਨੂ
- ਛੋਟੀ ਉਮਰੇ ਛੋਟੇ ਛੋਟੇ ਬੱਚਿਆਂ ਨੂੰ ਛੱਡ ਗਿਆ ਹਰਦੀਪ ਸ਼ਰਮਾ
ਪਟਿਆਲਾ, 22 ਜੁਲਾਈ 2020 - ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਦੀ ਸੁਰੱਖਿਆ ਵਿਚ ਤਾਇਨਾਤ ਪੰਜਾਬ ਪੁਲਿਸ ਦੇ ASI ਹਰਦੀਪ ਸ਼ਰਮਾ ਸਵਰਗਵਾਸ ਹੋ ਗਿਆ ਹੈ। ਉਹ 48 ਸਾਲ ਦੇ ਬਹੁਤ ਹੀ ਹਸਮੁੱਖ ਤੇ ਦਿਲਦਾਰ ਇਨਸਾਨ ਸਨ। ਉਨ੍ਹਾਂ ਦਾ ਅੱਜ ਰਾਜਪੁਰਾ ਰੋਡ ਪਟਿਆਲਾ ਵਿਖੇ ਸਥਿਤ ਵੀਰ ਜੀ ਸ਼ਮਸ਼ਾਨ ਘਾਟ ਵਿੱਚ ਸਰਕਾਰੀ ਸਨਮਾਨਾਂ ਨਾਲ ਸਸਕਾਰ ਕਰ ਦਿੱਤਾ ਗਿਆ ਹੈ। ਹਰਦੀਪ ਸ਼ਰਮਾ ਦੀ ਮ੍ਰਿਤਕ ਦੇਹ ਨੂੰ ਅਗਨੀ ਭੇਂਟ ਕਰਨ ਸਮੇਂ ਪੰਜਾਬ ਪੁਲਿਸ ਵੱਲੋਂ ਬੰਦੂਕਾਂ ਨਾਲ ਹਵਾਈਂ ਫਾਇਰ ਕਰਕੇ ਸਲਾਮੀ ਦਿੱਤੀ ਗਈ। ਇਸ ਮੌਕੇ ਮਿੰਨੀ ਸਕੱਤਰੇਤ ਪਟਿਆਲਾ ਦੇ ਅਧਿਕਾਰੀਆਂ, ਕਰਮਚਾਰੀਆਂ ਤੋਂ ਇਲਾਵਾ ਮ੍ਰਿਤਕ ਹਰਦੀਪ ਸ਼ਰਮਾ ਦੇ ਦੋਸਤ ਮਿੱਤਰ, ਗੁਆਂਢੀ, ਰਿਸ਼ਤੇਦਾਰਾਂ ਅਤੇ ਹੋਰ ਲੋਕਾਂ ਨੇ ਬਹੁਤ ਹੀ ਦੁਖੀ ਹਿਰਦੇ ਨਾਲ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ।