ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ
ਦੀਦਾਰ ਗੁਰਨਾ
ਪਟਿਆਲਾ, 30 ਜੁਲਾਈ : ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਦੱਸਿਆ ਹੈ ਕਿ ਸੇਵਾ ਕੇਂਦਰਾਂ ਵਿੱਚ ਕੰਮ ਕਾਜ ਦਾ ਸਮਾਂ ਬਦਲਕੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕੀਤਾ ਗਿਆ ਹੈ ਅਤੇ ਇਹ 1 ਅਗਸਤ ਤੋਂ ਲਾਗੂ ਹੋ ਜਾਵੇਗਾ, ਇਸ ਤੋਂ ਪਹਿਲਾਂ ਇਹ ਸਮਾਂ ਸਵੇਰੇ 7.30 ਵਜੇ ਤੋਂ ਬਾਅਦ ਦੁਪਹਿਰ 3.30 ਵਜੇ ਤੱਕ ਸੀ, ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤਾਂ ਵਿਭਾਗ, ਪੰਜਾਬ ਵੱਲੋਂ ਪ੍ਰਾਪਤ ਹੋਏ ਪੱਤਰ ਮੁਤਾਬਕ ਇਹ ਸਮਾਂ ਤਬਦੀਲ ਕੀਤਾ ਗਿਆ ਹੈ,
ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਸੇਵਾ ਕੇਂਦਰਾਂ ਵਿਖੇ ਦੁਪਹਿਰ ਦੇ ਖਾਣੇ ਦਾ ਸਮਾਂ 1 ਵਜੇ ਤੋਂ 1.30 ਵਜੇ ਅਤੇ 1.30 ਵਜੇ ਤੋਂ 2 ਵਜੇ ਤੱਕ ਹੋਵੇਗਾ, ਇਨ੍ਹਾਂ ਟਾਇਮ ਸਲੌਟਾਂ ਦੀ ਵਰਤੋਂ ਇਸ ਢੰਗ ਨਾਲ ਕੀਤੀ ਜਾਵੇਗੀ ਕਿ ਦੁਪਹਿਰ 1 ਵਜੇ ਤੋਂ 2 ਵਜੇ ਤੱਕ ਸੇਵਾ ਕੇਂਦਰਾਂ ਦੇ ਅੱਧੇ ਕਾਊਂਟਰਾਂ 'ਤੇ ਕੰਮ ਚਾਲੂ ਰੱਖਿਆ ਜਾਵੇਗਾ