ਸੰਜੀਵ ਸੂਦ
ਲੁਧਿਆਣਾ, 1 ਅਗਸਤ 2020 - ਲੁਧਿਆਣਾ 'ਚ ਸ਼ਨੀਵਾਰ ਸ਼ਾਮ ਤੱਕ ਕੋਰੋਨਾ ਵਾਇਰਸ ਦੇ ਨਵੇਂ 203 ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ 'ਚੋਂ 193 ਕੇਸ ਲੁਧਿਆਣਾ ਜ਼ਿਲ੍ਹੇ ਦੇ ਹਨ, ਜਦੋਂ ਕਿ 10 ਦੂਜੇ ਜ਼ਿਲ੍ਹਿਆਂ ਦੇ ਹਨ। ਉੱਥੇ ਹੀ 10 ਕੋਰੋਨਾ ਮਰੀਜ਼ਾਂ ਦੀ ਮੌਤ ਹੋਈ ਹੈ ਜਿਨ੍ਹਾਂ 'ਚੋਂ 9 ਜ਼ਿਲ੍ਹ ਲੁਧਿਆਣਾ ਦੇ ਸਨ।