ਜੀ ਐਸ ਪੰਨੂ
ਪਟਿਆਲਾ/ਨਾਭਾ/ਪਾਤੜਾਂ/ਸਮਾਣਾ, 4 ਅਗਸਤ 2020 - ਪੰਜਾਬ ਸਰਕਾਰ ਸ਼ਰਾਬ ਮਾਫੀਏ ਨੂੰ ਕਰੋ ਖਤਮ ਤਹਿਤ ਪਟਿਆਲਾ ਪੁਲਿਸ ਨੇ ਦਿਖਾਈ ਮੂਸ਼ਤੈਦੀ ਦਿਖਾਈ ਅਤੇ ਚੌਥੇ ਦਿਨ ਵੀ ਛਾਪੇਮਾਰੀ ਦੀ ਮੁਹਿੰਮ ਨੂੰ ਜਾਰੀ ਰੱਖਦਿਆਂ ਪਟਿਆਲਾ ਜ਼ਿਲ੍ਹੇ ਦੇ ਐਸ.ਐਸ.ਪੀ. ਵਿਕਰਮ ਜੀਤ ਦੁੱਗਲ ਨੇ ਦੱਸਿਆ ਕਿ ਚੌਥੇ ਦਿਨ ਵੀ ਛਾਪੇਮਾਰੀ ਕਰਕੇ 15 ਮਾਮਲੇ ਦਰਜ ਕਰਕੇ ਕੁੱਲ 630 ਲੀਟਰ ਲਾਹਣ, 289 ਬੋਤਲਾਂ ਸ਼ਰਾਬ, ਬਰਾਮਦ ਕਰਕੇ 10 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਦੋਂ ਕਿ ਪੁਲਿਸ ਨੂੰ ਦੇਖ ਕੇ ਫਰਾਰ ਹੋਏ ਵਿਅਕਤੀਆਂ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਐਸ.ਐਸ.ਪੀ. ਦੁੱਗਲ ਨੇ ਦੱਸਿਆ ਕਿ ਮੁੜ ਤੋਂ ਐਸ.ਪੀ. ਜਾਂਚ ਹਰਮੀਤ ਸਿੰਘ ਹੁੰਦਲ ਅਤੇ ਡੀ.ਐਸ.ਪੀ. ਜਾਂਚ ਕੇ.ਕੇ. ਪਾਂਥੇ ਦੀ ਅਗਵਾਈ ਹੇਠ, ਸੀ.ਆਈ.ਏ ਪਟਿਆਲਾ ਦੀਆ ਟੀਮਾਂ ਨੇ ਛਾਪੇਮਾਰੀ ਕਰਕੇ ਪਿੰਡ ਕੌਲੀ ਤੋਂ 400 ਲੀਟਰ ਲਾਹਣ ਬਰਾਮਦ ਕੀਤੀ। ਐਸ.ਐਸ.ਪੀ. ਨੇ ਕਿਹਾ ਕਿ ਇਸੇ ਤਰ੍ਹਾਂ ਥਾਣਾ ਸਦਰ ਸਮਾਣਾ ਦੀਆਂ ਟੀਮਾਂ ਨੇ ਛਾਪੇਮਾਰੀ ਕਰਕੇ ਪਿੰਡ ਮਰੋੜੀ ਤੋਂ ਜੁੰਮਾ ਸਿੰਘ ਪੁੱਤਰ ਸੋਨਾ ਸਿੰਘ ਪਾਸੋਂ 110 ਲੀਟਰ ਲਾਹਣ ਅਤੇ ਥਾਣਾ ਪਾਤੜਾਂ ਦੀਆਂ ਟੀਮਾਂ ਨੇ ਛਾਪੇਮਾਰੀ ਕਰਕੇ ਪਿੰਡ ਹਰਿਆਉ ਖੁਰਦ ਤੋਂ ਸਮਸ਼ੇਰ ਸਿੰਘ ਪੁੱਤਰ ਗੁਰਦੀਪ ਸਿੰਘ ਨੂੰ ਗ੍ਰਿਫ਼ਤਾਰ ਕਰਕੇ 80 ਲੀਟਰ ਲਾਹਣ ਅਤੇ ਥਾਣਾ ਘੱਗਾ ਦੀਆਂ ਟੀਮਾਂ ਨੇ ਕਾਰਵਾਈ ਕਰਦਿਆ ਪਿੰਡ ਬੂਟਾ ਸਿੰਘ ਵਾਲਾ ਦੇ ਜਰਨੈਲ ਸਿੰਘ ਪਾਸੋਂ 40 ਲੀਟਰ ਲਾਹਣ ਬਰਾਮਦ ਕੀਤੀ। ਜਦੋਂ ਕਿ ਥਾਣਾ ਕੋਤਵਾਲੀ ਪਟਿਆਲਾ ਦੀ ਪੁਲਿਸ ਨੇ ਜੱਟਾ ਵਾਲਾ ਚੌਤਰਾਂ ਪਟਿਆਲਾ ਤੋਂ ਹਨੀ ਪੁੱਤਰ ਜਗਜੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ 48 ਬੋਤਲਾ ਹਰਿਆਣਾ ਸ਼ਰਾਬ ਬਰਾਮਦ ਕੀਤੀ ਹੈ।
ਦੁੱਗਲ ਨੇ ਦੱਸਿਆ ਕਿ ਦੋਸ਼ੀਆਂ ਵਿਰੁੱਧ ਆਬਕਾਰੀ ਐਕਟ ਸਮੇਤ ਵੱਖ ਵੱਖ ਧਰਾਵਾਂ ਤਹਿਤ ਮਾਮਲੇ ਦਰਜ ਕੀਤੇ ਗਏ ਹਨ। ਇਸ ਛਾਪੇਮਾਰੀ ਦੌਰਾਨ ਸਬੰਧਤ ਥਾਣਿਆਂ ਦੀ ਪੁਲਿਸ ਅਤੇ ਸੀ.ਆਈ.ਏ. ਸਟਾਫ ਦੀਆਂ ਟੀਮਾਂ ਵੀ ਸ਼ਾਮਲ ਸਨ।