ਲੋਕੇਸ਼ ਰਿਸ਼ੀ
- ਲੰਗਾਹ ਕਦੇ ਵੀ ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਦਾ ਹਿੱਸਾ ਨਹੀਂ ਬਣ ਸਕਦੇ : ਢੀਂਡਸਾ
ਗੁਰਦਾਸਪੁਰ, 08 ਅਗਸਤ 2020 - ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਪਾਰਟੀ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੇ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਵਿੱਚ ਅੱਜ ਆਪਣੀ ਪਾਰਟੀ ਦੀ ਪਹਿਲੀ ਮੀਟਿੰਗ ਕੀਤੀ ਗਈ ਅਤੇ ਇਸ ਮੌਕੇ ਉੱਤੇ ਸ਼੍ਰੀ ਕਰਤਾਰਪੁਰ ਸਾਹਿਬ ਦਰਸ਼ਨ ਅਭਿਲਾਸ਼ੀ ਸੰਸਥਾ ਦੇ ਕੁੱਝ ਅਹੁਦੇਦਾਰ ਸ਼ਰੋਮਣੀ ਅਕਾਲੀ ਦਲ ( ਡੈਮੋਕਰੈਟਿਕ ) ਪਾਰਟੀ ਵਿੱਚ ਸ਼ਾਮਿਲ ਵੀ ਹੋਏ। ਇਸ ਮੌਕੇ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਦੇ ਵੱਲੋਂ ਪੂਰੇ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਆਪਣੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਲੋਕਾਂ ਨੂੰ ਨਾਲ ਜੋੜਿਆ ਜਾ ਰਿਹਾ ਹੈ ਅਤੇ ਚੋਣ ਆਉਣ 'ਤੇ ਚੋਣਾਂ ਵੀ ਮੈਦਾਨ ਵਿੱਚ ਉੱਤਰਿਆ ਜਾਵੇਗਾ ।
ਬਟਾਲਾ ਵਿਖੇ ਪਹੁੰਚੇ ਢੀਂਡਸਾ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ। ਕੀ ਉਨ੍ਹਾਂ ਵੱਲੋਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੇ ਪੰਜਾਬ ਵਿੱਚ ਮੀਟਿੰਗ ਦਾ ਸਿਲਸਿਲਾ ਚੱਲ ਰਿਹਾ ਹੈ ਅਤੇ ਲੋਕਾਂ ਵੱਲੋਂ ਵੀ ਪੂਰਾ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜੋ ਅੱਜ ਸਿੱਖ ਧਰਮ ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ। ਉਸ ਨੂੰ ਰੋਕਣ ਦੇ ਨਾਲ ਨਾਲ ਪੰਜਾਬ ਦੇ ਲੋਕ ਸਮੱਸਿਆਵਾਂ ਦੀ ਗੱਲ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਦੂਰ ਕੀਤਾ ਜਾਵੇ।
ਇਸੇ ਨਾਲ ਹੀ ਢੀਂਡਸਾ ਨੇ ਕਿਹਾ ਕਿ ਚੋਣਾਂ ਆਉਣ ਤੇ ਪਾਰਟੀ ਚੋਣਾਂ ਵੀ ਮੈਦਾਨ ਵਿੱਚ ਸਾਹਮਣੇ ਆਵੇਗੀ ਅਤੇ ਗੱਠਜੋੜ ਦੇ ਸਵਾਲ ਉੱਤੇ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਦੀ ਕਾਂਗਰਸ ਅਤੇ ਸ਼ਰੋਮਣੀ ਅਕਾਲੀ ਦਲ ਬਾਦਲ ਨਾਲ ਉਨ੍ਹਾਂ ਕਿਹਾ ਕਿ ਜੇਕਰ ਕੱਲ੍ਹ ਨੂੰ ਉਨ੍ਹਾਂ ਦੀ ਪਾਰਟੀ ਵੱਲੋਂ ਕਿਸੇ ਹੋਰ ਪਾਰਟੀ ਨਾਲ ਗੱਠਜੋੜ ਕਰਨ ਦੀ ਨੌਬਤ ਆਉਂਦੀ ਵੀ ਹੈ। ਤਾਂ ਉਹ ਫ਼ੈਸਲਾ ਪਾਰਟੀ ਦਾ ਹੋਵੇਗਾ ਨਾ ਕਿ ਉਨ੍ਹਾਂ ਦਾ ਨਿੱਜੀ।
ਇਸ ਦੇ ਨਾਲ ਹੀ ਸੁੱਚਾ ਸਿੰਘ ਲੰਗਾਹ ਮਾਮਲੇ ਵਿੱਚ ਗੱਲਬਾਤ ਕਰਦਿਆਂ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਦੀ ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਉਨ੍ਹਾਂ ਨੂੰ ਸਿੱਖ ਪੰਥ ਤੋਂ ਬਾਹਰ ਕੀਤਾ ਹੈ ਅਤੇ ਉਹ ਕਦੇ ਉਨ੍ਹਾਂ ਦੀ ਪਾਰਟੀ ਦਾ ਹਿੱਸਾ ਨਹੀਂ ਹੋ ਸਕਦੇ ਅਤੇ ਜੋ ਕਰਵਾਈ ਲੰਗਾਹ ਦੇ ਖ਼ਿਲਾਫ਼ ਹੋਈ ਹੈ। ਉਹ ਇੱਕ ਧਾਰਮਿਕ ਮਾਮਲਾ ਹੈ ਉਸ ਵਿੱਚ ਉਹ ਕੋਈ ਟਿੱਪਣੀ ਨਹੀਂ ਕਰਨਗੇ ।
ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਬਾਰੇ ਵਿੱਚ ਦਿੱਤੇ ਬਿਆਨ ਉੱਤੇ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ। ਕੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਕੋਈ ਰਾਮਾਇਣ ਨਹੀਂ ਲਿਖੀ ਹੈ ਅਤੇ ਨਾਲ ਹੀ ਢੀਂਡਸਾ ਨੇ ਇਹ ਵੀ ਕਿਹਾ ਕਿ ਉਹ ਦੇਸ਼ ਦੇ ਪ੍ਰਧਾਨ ਮੰਤਰੀ ਦੇ ਬਾਰੇ ਕੋਈ ਟਿੱਪਣੀ ਨਹੀਂ ਕਰਨਗੇ ।ਉਨ੍ਹਾਂ ਨੇ ਕਿਹਾ ਕਿ ਉਹ ਕਿਸੇ ਵੀ ਅਜਿਹੇ ਵਿਵਾਦ ਵਿੱਚ ਕੋਈ ਜਵਾਬ ਨਹੀਂ ਦੇਣਾ ਚਾਹੁੰਦੇ । ਇਹਦੇ ਨਾਲ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 267 ਸਵਰੂਪ ਗ਼ਾਇਬ ਹੋਣ ਦੇ ਮਾਮਲੇ ਵਿੱਚ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਇਹ ਮਾਮਲਾ ਹੁਣੇ ਸਾਹਮਣੇ ਆਇਆ ਹੈ ਅਤੇ ਇਸ ਦੀ ਜਾਂਚ ਜ਼ਰੂਰੀ ਹੈ ਅਤੇ ਸੱਚ ਸਾਹਮਣੇ ਆਉਣਾ ਚਾਹੀਦਾ ਹੈ। ਕਿਉਂਕਿ ਇਹ ਜ਼ਿੰਮੇਵਾਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੀਤੀ ਹੈ।