ਮੁੰਬਈ, 8 ਅਗਸਤ 2020 - ਬਾਲੀਵੁਡ ਐਕਟਰ ਸੰਜੇ ਦੱਤ ਦੀ ਅਚਾਨਕ ਹੀ ਸਿਹਤ ਖਰਾਬ ਹੋ ਗਈ ਜਿਸ ਤੋਂ ਬਾਅਦ ਉਨ੍ਹਾਂ ਨੂੰ ਲੀਲਾਵਤੀ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਮਿਲ ਰਹੀ ਹੈ ਕਿ ਸੰਜੇ ਦੱਤ ਨੂੰ ਸਾਹ ਲੈਣ 'ਚ ਤਕਲੀਫ ਹੋ ਰਹੀ ਹੈ। ਜਿਸ ਤੋਂ ਬਾਅਦ ਸੰਜੇ ਦੱਤ ਦਾ ਕੋਰੋਨਾ ਟੈਸਟ ਵੀ ਕਰਵਾਇਆ ਗਿਆ, ਜਿਸ ਦੀ ਰਿਪੋਰਟ ਨੈਗੇਟਿਵ ਆਈ ਹੈ। ਫਿਲਹਾਲ ਸੰਜੇ ਦੱਸ ਨੂੰ ਨਾਨ-ਕੋਵਿਡ ਵਾਰਡ 'ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਕਿ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।