ਦੀਪਕ ਜੈਨ
ਜਗਰਾਓਂ, 13 ਅਗਸਤ 2020 - ਠੇਕਾ ਸੰਘਰਸ਼ ਮੋਰਚੇ ਦੇ ਬੈਨਰ ਹੇਠ ਪੰਜਾਬ ਰੋਡਵੇਜ਼ ਪਨਬਸ ਕਨੈਕਟਰ ਵਰਕਰ ਯੂਨੀਅਨ ਵੱਲੋਂ ਜਗਰਾਓਂ ਅਤੇ ਵੱਖ ਵੱਖ ਜਥੇਬੰਦੀਆਂ ਨੇ ਵੱਖ ਵੱਖ ਵੱਖ ਜਥੇਬੰਦੀਆਂ ਨੇ ਕਾਲੇ ਚੋਲੇ ਪਾ ਕੇ ਗੁਲਾਮੀ ਦਿਵਸ ਮਨਾਇਆ ਅਤੇ ਐਸਡੀਐਮ ਜਗਰਾਉਂ ਨੂੰ ਮੰਗ ਪੱਤਰ ਦਿੱਤਾ। ਇਸ ਸਮੇਂ ਸੂਬਾ ਸਕੱਤਰ ਜਲੌਰ ਸਿੰਘ ਨੇ ਕਿਹਾ ਕਿ ਕੈਪਟਨ ਸਰਕਾਰ ਸਮੂਹ ਅਦਾਰਿਆਂ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਘਰ ਘਰ ਨੌਕਰੀ ਦੇਣ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ ਪਰ ਸਰਕਾਰ ਵੱਲੋਂ ਲੰਬੇ ਸਮੇਂ ਸਾਢੇ ਤਿੰਨ ਸਾਲ ਦੇ ਕਾਰਜਕਾਲ ਦੇ ਬਾਵਜੂਦ ਕਿਸੇ ਠੇਕਾ ਮੁਲਾਜ਼ਮ ਨੂੰ ਪੱਕਾ ਨਹੀਂ ਕੀਤਾ। ਸਗੋਂ ਸਰਕਾਰ ਸਮੂਹ ਅਦਾਰਿਆਂ ਵਿੱਚ ਵਿੱਚੋਂ ਛਾਂਟੀਆਂ ਕਰਨ ਅਤੇ ਤਨਖਾਹਾਂ ਵਿੱਚੋਂ ਕਟੌਤੀਆਂ ਕਰਨ ਦੇ ਰਾਹ ਪਈ ਹੋਈ ਹੈ।
ਠੇਕਾ ਸੰਘਰਸ਼ ਮੋਰਚੇ ਵੱਲੋਂ ਕੀਤੇ ਗਏ ਲਗਾਤਾਰ ਸੰਘਰਸ਼ਾਂ ਦੀ ਬਦੌਲਤ ਪਿਛਲੀ ਅਕਾਲੀ ਭਾਜਪਾ ਸਰਕਾਰ ਨੇ ਵੀ ਪੰਜਾਬ ਐਂਡ ਲਾਕ ਕੰਟਰੈਕਟ ਡੇਲੀਵੇਜ਼ ਟੈਂਪਰੇਰੀ ਆਊਟ ਸੋਰਸ ਅਤੇ ਐਂਪਲਾਈਜ਼ ਫੈਡਰੇਸ਼ਨ ਐਕਟ 2010 ਬਣਾਇਆ ਪਰ ਕੈਪਟਨ ਸਰਕਾਰ ਨੇ ਇਸ ਐਕਟ ਨੂੰ ਲਾਗੂ ਕਰਨ ਤੋਂ ਲਗਾਤਾਰ ਪਾਸਾ ਵੱਟਣ ਦੇ ਨਾਲ ਵੈੱਲਫੇਅਰ ਐਕਟ 2016 ਨੂੰ ਤੋੜ ਕੇ ਐਕਟ ਵਿੱਚ ਸ਼ਾਮਲ ਵੱਡੀ ਗਿਣਤੀਆਂ ਦੀਆਂ ਕੈਟਾਗਰੀਆਂ ਜਿਵੇਂ ਕਿ ਆਊਟਸੋਰਸਿੰਗ ਐਂਡੋਰਸਮੈਂਟ ਅਤੇ ਠੇਕਾ ਪ੍ਰਣਾਲੀ ਆਦਿ ਨੂੰ ਐਕਟ ਤੋਂ ਪਾਰ ਕਰਨ ਵੱਲ ਤੁਰੀ ਹੋਈ ਹੈ, ਜਦੋਂ ਕਿ ਸਰਕਾਰੀ ਥਰਮਲਾਂ ਸੈਨੀਟੇਸ਼ਨ ਪਾਵਰਕਾਮ ਅਤੇ ਪਨਬਸ ਰੋਡਵੇਜ਼ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਪੰਜਾਬ ਬਿਲਡਰ ਐਂਡ ਵਰਕਰ ਵੈੱਲਫੇਅਰ ਵੱਡੀ ਪੱਧਰ ਤੇ ਗਿਣਤੀ ਵਿੱਚ ਠੇਕਾ ਮੁਲਾਜ਼ਮ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਕੰਮ ਕਰਦੇ ਆ ਰਹੇ ਹਨ ਅਤੇ ਆਪਣੇ ਆਪਣੇ ਮਹਿਕਮੇ ਵਿਚ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ।
ਪਰ ਪੰਜਾਬ ਸਰਕਾਰ ਠੇਕਾ ਮੁਲਾਜ਼ਮਾਂ ਪ੍ਰਤੀ ਬੇਰੁਖ਼ੀ ਵਾਲਾ ਵਤੀਰਾ ਅਪਣਾ ਰਹੀ ਹੈ ਉਨ੍ਹਾਂ ਕੈਪਟਨ ਸਰਕਾਰ ਤੋਂ ਮੰਗ ਕਰਦਿਆਂ ਕਹਿ ਕੇ ਵੈੱਲਫੇਅਰ ਐਕਟ ਦੋ ਹਜ਼ਾਰ ਸੋਲਾਂ ਨੂੰ ਇਨ ਬਿਨ ਲਾਗੂ ਕਰਕੇ ਉਪਰੋਕਤ ਵਿਭਾਗਾਂ ਵਿੱਚ ਪੱਕਾ ਕੀਤਾ ਜਾਵੇ ਐਕਟ ਤੋਂ ਬਾਹਰ ਰੱਖੀਆਂ ਕੈਟ ਯੀਅਰ ਨੂੰ ਐਕਟੀਵੇਟ ਸ਼ਾਮਿਲ ਕੀਤਾ ਜਾਵੇ ਠੇਕਾ ਮੁਲਾਜ਼ਮਾਂ ਦੀਆਂ ਛਾਂਟੀਆਂ ਅਤੇ ਤਨਖ਼ਾਹ ਕਟੌਤੀਆਂ ਬੰਦ ਕੀਤੀਆਂ ਜਾਣ ਉਨ੍ਹਾਂ ਕਿਹਾ ਕਿ ਠੇਕਾ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਵਿਭਾਗਾਂ ਵਿੱਚ ਰੈਗੂਲਰ ਕਰਨ ਲਈ ਪੰਜਾਬ ਸਰਕਾਰ ਅਤੇ ਮਹਿਕਮੇਂ ਤੇ ਕੋਈ ਵਾਧੂ ਬੋਝ ਨਹੀਂ ਪਵੇਗਾ ਸਗੋਂ ਕੰਪਨੀਆਂ ਨੂੰ ਦਿੱਤੇ ਜਾਣ ਵਾਲੇ ਕਮਿਸ਼ਨ ਅਤੇ ਜੀਐੱਸਟੀ ਵੱਡੇ ਪੱਧਰ ਤੇ ਬੱਚਤ ਹੋਵੇਗੀ ਇਸ ਸਮੇਂ ਸਮੂਹ ਬੁਲਾਰਿਆਂ ਨੇ ਮੰਗ ਕੀਤੀ ਕੇ ਸਮੁੱਚੇ ਅਦਾਰਿਆਂ ਦੇ ਨਿੱਜੀਕਰਨ ਦੀ ਨੀਤੀ ਰੱਦ ਕੀਤੀ ਜਾਵੇ ਤੇ ਸਿੰਧੂ ਵਿਭਾਗਾਂ ਦਾ ਪੂਰਨ ਗਠਨ ਕਰਨ ਦੇ ਨਾਂ ਤੇ ਅਸਾਮੀਆਂ ਖ਼ਤਮ ਕਰਨ ਦਾ ਫ਼ੈਸਲਾ ਵਾਪਸ ਲਿਆ ਜਾਵੇ ਸਮੂਹ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਉਨ੍ਹਾਂ ਉਨ੍ਹਾਂ ਦੇ ਪੈਂਤੀ ਵਿਭਾਗਾਂ ਵਿੱਚ ਰੈਗੂਲਰ ਕੀਤਾ ਜਾਣਾ ਤਾਂ ਤੱਕ ਮੋਰਚੇ ਦੇ ਬੈਨਰ ਹੇਠ ਸੰਘਰਸ਼ ਲਗਾਤਾਰ ਜਾਰੀ ਰੱਖਣਗੇ ਅਤੇ ਆਉਣ ਵਾਲੀ 22 ਅਗਸਤ ਨੂੰ ਪਟਿਆਲਾ ਵਿੱਚ ਮੋਰਚੇ ਦੀ ਸੂਬਾ ਪੱਧਰੀ ਮੀਟਿੰਗ ਕਰਕੇ ਅਗਲੇ ਸੂਬਾ ਪੱਧਰੀ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ ਇਸ ਸਮੇਂ ਪ੍ਰੈੱਸ ਸਕੱਤਰ ਬੂਟਾ ਸਿੰਘ ਜਨਰਲ ਸਕੱਤਰ ਛਿੰਦਰ ਪਾਲ ਸਿੰਘ ਸਹਾਇਕ ਸਕੱਤਰ ਗੁਰਮੀਤ ਸਿੰਘ ਮੀਤ ਪ੍ਰਧਾਨ ਅਵਤਾਰ ਸਿੰਘ ਕੈਸ਼ੀਅਰ ਮੁਹੰਮਦ ਰਫੀ ਮੀਤ ਪ੍ਰਧਾਨ ਹਰਪ੍ਰੀਤ ਸਿੰਘ ਗਿੱਲ ਜਸਮੇਲ ਸਿੰਘ ਜਗਰੂਪ ਸਿੰਘ ਬਿੰਦਰ ਸਿੰਘ ਮਨਪ੍ਰੀਤ ਸਿੰਘ ਵਰਕਸ਼ਾਪ ਕਾਮੇ ਮਨ ਮਨਪ੍ਰੀਤ ਸਿੰਘ ਰਮਨਦੀਪ ਸਿੰਘ ਰਾਜ ਖਾਂ ਗੁਰਤੇਜ ਸਿੰਘ ਪ੍ਰਦੀਪ ਕੁਮਾਰ ਰਮਨਦੀਪ ਸਿੰਘ ਰਮਿੰਦਰ ਸਿੰਘ ਸਿੱਧੂ ਰਸ਼ਪਾਲ ਸਿੰਘ ਟਿੱਕਾ ਆਦਿ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।