ਹਰਿੰਦਰ ਨਿੱਕਾ
- ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੇ ਲਿਆ ਮੁਕੰਮਲ ਤਿਆਰੀਆਂ ਦਾ ਜਾਇਜ਼ਾ
ਬਰਨਾਲਾ, 13 ਅਗਸਤ 2020 - ਦੇਸ਼ ਦੇ 74ਵੇਂ ਆਜ਼ਾਦੀ ਦਿਵਸ ਸਮਾਰੋਹ ਦੀ ਫੁੱਲ ਡਰੈਸ ਰਿਹਰਸਲ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ, ਜਿਸ ਦੌਰਾਨ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਗੋਇਲ ਵੀ ਮੌਜੂਦ ਸਨ।
ਇਸ ਮਗਰੋਂ ਸਾਰੇ ਅਧਿਕਾਰੀਆਂ ਨਾਲ ਮੀਟਿੰਗ ਅਤੇ ਮੁਕੰਮਲ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਆਖਿਆ ਕਿ ਕੋਵਿਡ-19 ਦੇ ਮੱਦੇਨਜ਼ਰ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਇਸ ਵਾਰ ਆਜ਼ਾਦੀ ਦਿਹਾੜਾ ਸੰਖੇਪ ਅਤੇ ਸਾਦੇ ਰੂਪ ਵਿੱਚ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਵਸ ਸਾਡੇ ਸਾਰਿਆਂ ਲਈ ਬੇਹੱਦ ਅਹਿਮ ਮਹੱਤਤਾ ਰੱਖਦਾ ਹੈ, ਇਸ ਲਈ ਹਰੇਕ ਅਧਿਕਾਰੀ ਅਤੇ ਕਰਮਚਾਰੀ ਦਾ ਫਰਜ਼ ਬਣਦਾ ਹੈ ਕਿ ਕੌਮੀ ਮਹਤੱਤਾ ਵਾਲੇ ਇਸ ਦਿਹਾੜੇ ’ਤੇ ਆਪਣੀ ਡਿਊਟੀ ਨੂੰ ਪੂਰੀ ਸਮਰਪਣ ਭਾਵਨਾ ਨਾਲ ਨਿਭਾਵੇ।
ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਗੋਇਲ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਆਜ਼ਾਦੀ ਦਿਵਸ ਨੂੰ ਲੈ ਕੇ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
ਇਸ ਮੌਕੇ ਐਡੀਸ਼ਨਲ ਡਿਪਟੀ ਕਮਿਸ਼ਨਰ (ਜ) ਆਦਿਤਯ ਡੇਚਲਵਾਲ, ਸਹਾਇਕ ਕਮਿਸ਼ਨਰ ਅਸ਼ੋਕ ਕੁਮਾਰ, ਐਸਪੀ (ਹੈਡਕੁੁਆਰਟਰ) ਹਰਵੰਤ ਕੌਰ, ਐਸਪੀ (ਡੀ) ਸੁਖਦੇਵ ਸਿੰਘ ਵਿਰਕ ਤੇ ਹੋਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਹਾਜ਼ਰ ਸਨ।