ਹਰੀਸ਼ ਕਾਲੜਾ
- ਕੋਵਿਡ ਦੀਆਂ ਸਾਵਧਾਨੀਆਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਗਿਆ ਹੈ:ਪ੍ਰਿੰਸੀਪਲ ਐਸ.ਐਸ.ਸੋਨੀ
ਸ੍ਰੀ ਅਨੰਦਪੁਰ ਸਾਹਿਬ, 14 ਅਗਸਤ 2020 - ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ 15 ਅਗਸਤ ਨੂੰ ਅਜਾਦੀ ਦਿਹਾੜੇ ਮੋਕੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੂੰ ਸਮਾਰਟ ਸਕੂਲ ਵਜੋਂ ਲੋਕ ਅਰਪਣ ਕਰਨਗੇ।
ਜਿਕਰਯੋਗ ਹੈ ਕਿ ਸਪੀਕਰ ਰਾਣਾ ਕੇ.ਪੀ ਸਿੰਘ ਅਜਾਦੀ ਦਿਹਾੜੇ ਮੋਕੇ 15 ਅਗਸਤ ਨੂੰ ਰੂਪਨਗਰ ਵਿਖੇ ਜਿਲ੍ਹਾ ਪੱਧਰ ਦੇ ਅਜਾਦੀ ਦਿਵਸ ਸਮਾਰੋਹ ਵਿਚ ਬਤੋਰ ਮੁੱਖ ਮਹਿਮਾਨ ਸਾਮਲ ਹੋ ਰਹੇ ਹਨ। ਉਨ੍ਹਾਂ ਵਲੋ ਸਮਾਰੋਹ ਉਪਰੰਤ ਸ੍ਰੀ ਅਨੰਦਪੁਰ ਸਾਹਿਬ ਵਿਚ ਸਮਾਰਟ ਸਕੂਲ ਨੂੰ ਸਵੇਰੇ 10.30 ਵਜੇ ਲੋਕ ਅਰਪਣ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।
ਇਸ ਬਾਰੇ ਹੋਰ ਵਧੇਰੇ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪ੍ਰਿੰਸੀਪਲ ਐਸ.ਐਸ.ਸੋਨੀ ਨੇ ਦੱਸਿਆ ਕਿ ਇਸ ਸਕੂਲ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਉਨ੍ਹਾਂ ਦੇ ਸਕੂਲ ਨੂੰ ਸਮਾਰਟ ਸਕੂਲ ਵਜੋਂ ਸਪੀਕਰ ਰਾਣਾ ਕੇ.ਪੀ ਸਿੰਘ ਅਜਾਦੀ ਦਿਵਸ ਮੋਕੇ ਲੋਕ ਅਰਪਣ ਕਰਨਗੇ।ਉਨ੍ਹਾ ਹੋਰ ਦੱਸਿਆ ਕਿ ਸਕੂਲ ਵਿਚ ਇਸ ਸਮਾਰੋਹ ਲਈ ਵਿਸੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਸਕੂਲ ਨੂੰ ਸੈਨੇਟਾਈਜ ਕਰਵਾਇਆ ਜਾ ਰਿਹਾ ਹੈ। ਸਮਾਰੋਹ ਦੋਰਾਨ ਕੋਵਿਡ ਦੀਆ ਸਾਵਧਾਨੀਆਂ ਦੀ ਪੂਰੀ ਤਰਾਂ ਪਾਲਣਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਮਾਰੋਹ ਬਹੁਤ ਹੀ ਸੰਖੇਪ ਹੋਵੇਗਾ ਜਿਸ ਵਿਚ ਹਰ ਇੱਕ ਨੂੰ ਮਾਸਕ ਪਾ ਕੇ ਆਉਣਾ ਲਾਜਮੀ ਕੀਤਾ ਹੈ। ਸਕੂਲ ਵਿਚ ਹੱਥ ਧੋਣ ਅਤੇ ਸੈਨੇਟਾਈਜ ਕਰਨ ਦਾ ਵਿਸੇਸ਼ ਪ੍ਰਬੰਧ ਕੀਤਾ ਜਾ ਰਿਹਾ ਹੈ।